ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ29 ਜੁਲਾਈ:

 

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਲੋੜਵੰਦ ਮਹਿਲਾਵਾਂ ਨੂੰ ਪਹਿਲ ਦੇ ਆਧਾਰ ਤੇ ਸਿਲਾਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਇਲਾਕੇ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਿਲਾਈ ਸੈਂਟਰ ਸ਼ਹੀਦ ਭਗਤ ਸਿੰਘ ਚੈਰੀਟੇਬਲ ਐਂਡ ਸੁਸਾਇਟੀ ਵੱਲੋਂ ਇੱਥੇ ਸਥਾਪਿਤ ਕੀਤਾ ਗਿਆ ਹੈ। ਇਸ ਸਿਲਾਈ ਸੈਂਟਰ ਵਿੱਚ 18 ਤੋਂ 35 ਸਾਲ ਦੀਆਂ ਲੜਕੀਆਂ ਅਤੇ ਮਹਿਲਾਵਾਂ ਨੂੰ 5 ਮਹੀਨੇ ਦਾ ਸਿਲਾਈ ਸਿਖਲਾਈ ਕੋਰਸ ਕਰਵਾਇਆ ਜਾਵੇਗਾ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘਵਾਰਡ ਇੰਚਾਰਜ ਸੁਰਜੀਤ ਸਿੰਘ ਤੇ ਗੁਰਜੀਤ ਸਿੰਘਜਸਦੇਵ ਸੰਧੂ ਕੌਂਸਲਰਹਰਮੇਲ ਸੰਧੂ ਕੌਂਸਲਰਗੁਰਮੀਤ ਵਿਰਦੀਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ...
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ