ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮਲੋਟ/ਸ੍ਰੀ ਮੁਕਤਸਰ ਸਾਹਿਬ06 ਅਕਤੂਬਰ

 

ਸਮਾਜਿਕ ਸੁਰੱਖਿਆਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਦੀ ਸ਼ੁਰੂਆਤ ਕਰਵਾਈ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।

 

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

 

ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ। 

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ