ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਲੋਟ09 ਜੂਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀਜਿਸ ਵਿੱਚ ਜਲ ਸਪਲਾਈ ਦੀ ਸਮੱਸਿਆਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।  ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਪੰਚਾਇਤਾਂ ਦੇ ਨੁਮਾਂਇੰਦਿਆਂ ਅਤੇ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਕੈਬਨਿਟ ਮੰਤਰੀ ਨੇ ਹਲਕੇ ਦੇ ਬੁਨਿਆਦੀ ਢਾਂਚੇ ਦੀ ਸਥਿਤੀ ਸੁਧਾਰਨ ਲਈ ਲੋਕ ਨੁਮਾਂਇੰਦਿਆਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਯਤਨ ਨਿਰੰਤਰ ਜਾਰੀ ਰਹਿਣਗੇ।

ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜਸਮੂਹ ਬਲਾਕ ਪ੍ਰਧਾਨਪੰਚਾਇਤਾਂ ਦੇ ਨੁਮਾਂਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ