ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਮਲੋਟ/ਸ੍ਰੀ ਮੁਕਤਸਰ ਸਾਹਿਬ02 ਅਪ੍ਰੈਲ 

 

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀਲੱਕੜਵਾਲਾਸ਼ੇਰੇਆਲਾਨੰਦਗੜ੍ਹਗੰਧੜ੍ਹਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ।

 

ਕੈਬਨਿਟ ਮੰਤਰੀ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ।

 

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜ੍ਹਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ।

 

          ਇਸ ਮੌਕੇ ਜਸ਼ਨ  ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟਚੇਅਰਮੈਨ ਕੋਪਰੇਟਿਵ ਬੈਂਕ ਸਿਮਰਜੀਤ ਬਰਾੜਪੀ.ਏ ਅਰਸ਼ ਸਿੱਧੂਪੀ.ਏ  ਛਿੰਦਰ ਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ...
ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ