ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ03 ਅਗਸਤ 

 

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।

 

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25 30 ਸਾਲ ਤੋਂ ਸੜਕ ਦਾ ਬੁਰਾ ਹਾਲ ਸੀਅੱਜ ਇਹ ਜੋ ਪੁਲ ਦਾ ਕੰਮ ਅਧੂਰਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਇਆ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੇ ਖਰਾਬ ਹੋਣ ਕਾਰਨ ਬਹੁਤ ਜਿਆਦਾ ਐਕਸੀਡੈਂਟ ਹੁੰਦੇ ਸੀ ਅਤੇ ਲੋਕਾਂ ਨੂੰ ਇਸ ਸੜਕ ਤੇ ਜਾਣ ਲੱਗਿਆ ਬਹੁਤ ਜਿਆਦਾ ਮੁਸ਼ਕਿਲ ਪੇਸ਼ ਆਉਂਦੀ ਸੀ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਲੋਕ ਹੀ ਤੁਹਾਨੂੰ ਦੱਸਣਗੇ ਕਿ ਇਹ ਸੜਕ ਮੁਕੰਮਲ ਹੋਣ ਨਾਲ ਕਿੰਨੀ ਵੱਡੀ ਰਾਹਤ ਮਿਲੀ ਹੈ।

 

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਹੁਣ ਇਹ ਸੜਕ ਬਣ ਕੇ ਲੋਕਾਂ ਦੇ ਸਪੁਰਦ ਹੋ ਗਈ ਹੈ ਉਨ੍ਹਾਂ ਅੱਗੇ ਕਿਹਾ ਕਿ ਇਹ ਸੜਕ ਮੁਕਤਸਰ-ਮਲੋਟ ਨੂੰ ਤਾਂ ਆਪਸ ਵਿੱਚ ਜੋੜਦੀ ਹੈ ਨਾਲ ਹੀ ਇਸ ਸੜਕ ਰਾਹੀਂ ਅਗਾਂਹ ਜਾਣ ਵਾਲੇ ਲੋਕਾਂ ਦਾ ਵੀ ਰਸਤਾ ਘੱਟ ਹੋਇਆ ਹੈ। 

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

 

ਇਸ ਮੌਕੇ ਐਕਸੀਅਨ ਉਸਾਰੀ ਮੰਡਲ ਆਨੰਦ ਮਾਹਰਸਤਵੰਤ ਨਰੂਲਾਮਨਿੰਦਰ ਸਿੰਘ ਐਸਡੀਓਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂਮਨਜਿੰਦਰ ਸਿੰਘ ਕਾਕਾ ਉੜਾਂਗ,  ਗੁਰਭਗਤ ਸਿੰਘ ਬਲਾਕ ਪ੍ਰਧਾਨਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ,  ਹਰਵਿੰਦਰ ਸਿੰਘ ਸਰਪੰਚ ਰੁਪਾਣਾਗੁਰਬਾਜ ਸਿੰਘ ਸਰਪੰਚ ਚਿੱਬੜਾਂਵਾਲੀਪਰਮਜੀਤ ਸਿੰਘ ਸਰਪੰਚ ਲਕੜਵਾਲਾਲਵਲੀ ਸੰਧੂਸਰਬਜੀਤ ਸਿੰਘ ਮਨੇਸਜਗਜੀਤ ਸਿੰਘ ਮਨੇਸਭੁਪਿੰਦਰ ਸਿੰਘ ਰਾਮਨਗਰ ਸਾਉਂਕੇਅਮਰੀਕ ਸਿੰਘ ਮੀਕਾ ਈਨਾਖੇੜਾਕਰਨਪਾਲ ਸਿੰਘਗਗਨਦੀਪ ਸਿੰਘ ਔਲਖ ਆਦਿ ਹਾਜ਼ਰ ਸਨ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ