ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਹੁਸ਼ਿਆਰਪੁਰ, 14 ਫਰਵਰੀ:

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ।  ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 59 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ-1 ਨਾਲ ਸਬੰਧਤ ਹਨ। ਹਰੇਕ ਪੰਚਾਇਤ ਨੂੰ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤਰ੍ਹਾਂ ਸ਼ਾਮਚੌਰਾਸੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕੁੱਲ 2 ਕਰੋੜ 95 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀ.ਡੀ.ਪੀ.ਓ ਭੂੰਗਾ, ਬੀ.ਡੀ.ਪੀ.ਓ ਹੁਸ਼ਿਆਰਪੁਰ-1 ਅਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
  ਚੰਡੀਗੜ੍ਹ  14 ਫਰਵਰੀ 2026  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ