ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ29 ਜੂਨ:

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਣਵਾਲਾ ਅਣੂ ਵਿਖੇ ਹੀ ਸੰਤ ਬਾਬਾ ਸੀਤਾ ਰਾਮ ਜੀ ਦੀ ਸਾਲਾਨਾ ਬਰਸੀ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿੱਚ ਵੀ ਹਾਜ਼ਰੀ ਲਗਵਾਈ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੰਬੀ ਨੂੰ ਹਰ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ਵਿੱਚ 47.04  ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਡਿਸਪੈਂਸਰੀਆਂ ਦੀਆਂ ਅਤਿ ਆਧੁਨਿਕ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਪਸ਼ੂ ਡਿਸਪੈਂਸਰੀਆਂ ਇਨ੍ਹਾਂ ਪਿੰਡਾਂ ਸਮੇਤ ਨੇੜਲੇ ਹੋਰ ਵੀ ਕਈ ਪਿੰਡਾਂ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰ ਵਰਗ ਨਾਲ ਜੁੜੀਆਂ ਲੋੜਾਂ ਨੂੰ ਸਾਹਮਣੇ ਰੱਖਦਿਆਂ ਹਲਕੇ ਦੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ ਅਤੇ ਪੜਾਅਵਾਰ ਹਰ ਕੰਮ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਹਸਪਤਾਲਾਂ ਨੂੰ ਘੋੜਿਆਂ ਨੂੰ ਟੈਟੇਨਸ ਦੇ ਬਚਾਅ ਲਈ ਟੀਕੇ ਮੁਹਿਈਆ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਨਿਜਿੱਠਣ ਲਈ ਵੀ ਵਚਨਬੱਧ ਹੈ ਜਿਸ ਲਈ ਸੈਕਸਡ ਸੀਮਨ ਦੀਆਂ 2 ਲੱਖ ਡੋਜ਼ਾਂ ਮੰਗਵਾਈਆਂ ਹਨ। ਇਸ ਸੀਮਨ ਤੋਂ 90 ਪ੍ਰਤੀਸ਼ਤ ਤੋਂ ਜਿਆਦਾ ਕੱਟੀਆਂ/ਵੱਛੀਆਂ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਹੋਇਆ ਪਸ਼ੂਆਂ ਨੂੰ ਸੱਪ ਦੇ ਕੱਟਣ ਦੇ ਇਲਾਜ ਲਈ ਰਾਜ ਦੇ ਸਾਰੇ ਤਹਿਸੀਲ ਪੱਧਰ ਦੇ ਹਸਪਤਾਲ ਅਤੇ ਪੌਲੀਕਲੀਨਿਕਾਂ ਵਿਚ ਦਵਾਈ ਬਿਲਕੁਲ ਮੁਫਤ ਉਪਲਬਧ ਕਰਵਾਈ ਗਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਗੋਕੇ ਅਤੇ ਮਹਿਰੂਆਂ ਨੂੰ ਮਲੱਪ ਰਹਿਤ ਕਰਨ ਲਈ ਦਵਾਈ ਦੀ ਵੰਡ ਵੀ ਬਿਲਕੁਲ ਮੁਫਤ ਕੀਤੀ ਗਈ ਹੈ। ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਪਸ਼ੂਆਂ ਦੇ ਬੀਮੇ ਸਬਸਿਡੀ ਤੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਦੀਆਂ ਨਵੀਨ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਟ੍ਰੇਨਿੰਗਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਡਾ. ਰਾਜੀਵ ਛਾਬੜਾ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਸ੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਅਤੇ ਸ. ਹਰਬੀਰ ਸਿੰਘ ਵਿਸ਼ੇਸ਼ ਸਕੱਤਰ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਦਾ ਇਸ ਕਾਰਜ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਵਾਉਣ ਲਈ ਦਿਸ਼ਾਂ ਨਿਰਦੇਸ਼ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘਡਾ. ਆਸ਼ੀਸ਼ ਚੁੱਘ ਸੀ.ਈ.ਓ. ਗਊ ਸੇਵਾ ਕਮਿਸ਼ਨ ਪੰਜਾਬਗੁਰਬਾਜ ਸਿੰਘ ਬਣਵਾਲਾਗੁਰਮੇਲ ਸਿੰਘ ਸਰਪੰਚਧਿਆਨ ਸਿੰਘਰਵਿੰਦਰ ਸਿੰਘ ਸਰਪੰਚਡਾ. ਵਿਨੋਦ ਕੁਮਾਰਡਾ. ਵਿਨੀਤ ਜੋਸ਼ੀਡਾ. ਪੁਰਸ਼ੋਤਮ ਮਾਝੀਮਨਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰਰਜਿੰਦਰ ਛਾਬੜਾਜਗਸੀਰ ਕੁਮਾਰਨਿਰਮਲ ਸਿੰਘਬਾਬਾ ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਵੀ ਹਾਜ਼ਰ ਸਨ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ