ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ।

 ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਛੋਟੇ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਆਂਗਨਵਾੜੀ ਸੈਂਟਰ ਅਤੇ ਮਰੀਜ਼ਾਂ ਦੇ ਸਹੀ ਇਲਾਜ ਲਈ ਅੱਜ ਲੋਕ ਅਰਪਿਤ ਕੀਤਾ ਗਿਆ ਸਿਹਤ ਕੇਂਦਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਤਹਿਤ ਤਰਜੀਹ ਦੇ ਆਧਾਰ ਤੇ ਪੂਰੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਪਿੰਡ ਦੇ ਸਕੂਲਛੱਪੜ ਤੇ ਗਲੀਆਂ-ਨਾਲੀਆਂ ਆਦਿ ਦੀ ਵੀ ਦਸ਼ਾ ਸੁਧਾਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਰਹਿਣ ਸਹਿਣ ਲਈ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਲਗਭਗ ਸਾਰੇ ਹੀ ਪਿੰਡਾਂ ਚ ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਹਰ ਘਰ ਚ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸ ਲਈ ਪਿੰਡਾਂ ਚ ਵੱਧ ਤੋਂ ਵੱਧ ਨਵੀਂਆਂ ਜਲ ਸਪਲਾਈ ਸਕੀਮਾਂ ਬਣਾਉਣ ਦੀ ਯੋਜਨਾ ਹੈ।

ਇਸ ਮੌਕੇ ਡਾ. ਹਰਿੰਦਰ ਪਾਲ ਸਿੰਘ ਐਸ.ਐਮ.ਓ. ਲੰਬੀ, ਬੀ.ਡੀ.ਓ. ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਨਿੱਜੀ ਸਹਾਇਕ, ਜਿਉਣ ਸਿੰਘ ਢਾਣੀ ਤੇਲੀਆਂ, ਕਾਕੂ ਸਰਪੰਚ ਤਰਮਾਲਾ, ਰਾਜ ਬਹਾਦਰ ਰੋੜਾਂਵਾਲੀ, ਜਗਸੀਰ ਬਲੋਚ ਖੇੜਾ, ਮਨਪ੍ਰੀਤ ਮਾਹਨੀ ਖੇੜਾ, ਗੁਰਮਨ ਕੰਦੂ ਖੇੜਾ, ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਸਾਬਕਾ ਚੇਅਰਮੈਨ, ਪਰਮ ਭਾਗੂ ਸਰਪੰਚ, ਰਾਜਾ ਮਾਹੂਆਣਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਮੰਦਰ ਸਿੰਘ, ਦਲਜੀਤ ਸਿੰਘ ਖੇਮਾ ਖੇੜਾ, ਬਖਸ਼ੀਸ਼ ਸਿੰਘ, ਹਰਿੰਦਰ ਸਿੰਘ, ਬਲਵੰਤ ਰਾਏ, ਦੇਸ ਰਾਏ, ਹਰਜਿੰਦਰ ਸਿੰਘ ਬਾਬਾ, ਕਰਨਪਾਲ ਸਿੰਘ, ਭਗਵੰਤ ਸਿੰਘ ਸਰਪੰਚ ਢਾਣੀ ਤੇਲੀਆਂ, ਹਰਦੀਪ ਸਿੰਘ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਆਪ ਵਰਕਰ ਹਾਜ਼ਰ ਸਨ।

 
 

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ