ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮਕਤਸਰ ਸਾਹਿਬ8 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡਕਸਬੇ ਅਤੇ ਸ਼ਹਿਰ ਦੇ ਨਿਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਸਰਕਾਰ ਬਣਾਉਣ ਦੇ ਪਹਿਲੇ ਦਿਨ ਤੋਂ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੰਵਾਰਨ ਅਤੇ ਇਥੇ ਵਸਦੇ ਨਾਗਰਿਕਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੁੱਡੀਆਂ ਤੋਂ ਮੇਨ ਰੋਡ (ਐਪਲ ਸਕੂਲ) ਵਾਇਆ ਢਾਣੀ ਪਾਣੀਪਤ ਵਾਲਿਆਂ ਦੀ ਵਾਲੀ ਸੜਕ ਜਿਸਦੀ ਲੰਬਾਈ 3.15 ਕਿਲੋਮੀਟਰ ਹੈ ਨੂੰ 1 ਕਰੋੜ 18 ਲੱਖ ਰੁਪਏ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੰਬੀ ਤੋਂ ਖੁੱਡੀਆਂ ਮਹਾਂ ਸਿੰਘ ਸੜਕ ਜਿਸਦੀ ਲੰਬਾਈ 3.20 ਕਿਲੋਮੀਟਰ ਹੈ ਦਾ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਣਾ ਖੇੜਾ ਤੋਂ ਟੀ.ਆਰ.-01 ਤੋਂ ਐਨ.ਐਚ. 09 ਤੱਕ 4.71 ਲੰਬਾਈ ਵਾਲੀ ਸੜਕ 2 ਕਰੋੜ 02 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਜਾਵੇਗੀ ਅਤੇ ਗੁਰੂਸਰ ਯੋਧਾ ਤੋਂ ਸ਼ਾਮ ਖੇੜਾ ਤੱਕ 2.54 ਕਿਲੋਮੀਟਰ ਲੰਬੀ ਸੜਕ ਦਾ 1 ਕਰੋੜ 23 ਲੱਖ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਖੇੜਾ ਤੋਂ ਬਲੋਚ ਕੇਰਾਂ ਰੋਡ ਤੋਂ ਢਾਣੀ ਜਰਮਨ ਸਿੰਘ/ਉਦੈਪਾਲ ਸਿੰਘ ਸੜਕ ਜਿਸਦੀ ਲੰਬਾਈ 1.09 ਕਿਲੋਮੀਟਰ ਹੈ ਨੂੰ 34 ਲੱਖ ਰੁਪਏ ਦੀ ਲਾਗਤ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਸੜਕਾਂ ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਮੌਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੇ ਪੈਸੇ ਦੀ ਪੂਰੇ ਸਹੀ ਢੰਗ ਨਾਲ ਵਰਤਿਆ ਜਾਵੇ ਅਤੇ ਕਿਸੇ ਵੀ ਪੱਧਰ ਤੇ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਂਦਾ।

ਇਸ ਮੌਕੇ ਰਛਪਾਲ ਸਿੰਘ ਚੇਅਰਮੈਨਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂਮੰਡੀ ਬੋਰਡ ਤੋਂ ਵੀਨਸ ਗਰਗਰੁਪਿੰਦਰ ਸਿੰਘ ਸਿੱਧੂ ਸਰਪੰਚ ਖੁੱਡੀਆਂ ਗੁਲਾਬ ਸਿੰਘਹਰਮੇਲ ਸਿੰਘ ਸਰਪੰਚ ਖੁੱਡੀਆਂ ਮਹਾਂ ਸਿੰਘਤੋਜੀ ਲੰਬੀਸ਼ਿਵਰਾਜ ਸਿੰਘ ਲੰਬੀਦਿਲਪ੍ਰੀਤ ਸਿੰਘਸੁਖਵਿੰਦਰ ਸਿੰਘ ਗੁਰੂਸਰਰਛਪਾਲ ਸਿੰਘ ਸਰਪੰਚ ਗੁਰੂਸਰਕਾਰਜ ਸਿੰਘ ਗੜੀਆਕਰਨਬੀਰ ਸਿੰਘ ਸਰਾਵਾਂਦਰੋਗਾ ਸਿੰਘਗੋਗੀ ਜੈਦਸੁਖਦੀਪ ਸਿੰਘ ਸ਼ਾਮਖੇੜਾਰਾਜ ਭੀਟੀ ਵਾਲਾਸਰਪੰਚ ਕਾਲਾ ਸਿੰਘ ਭੀਟੀ ਵਾਲਾਸੰਗਤ ਸਿੰਘ ਸ਼ਾਮ ਖੇੜਾਰਾਜਾ ਮਾਹੂਆਣਾਜੋਧਾ ਲੰਬੀਗੁਰਸੇਵਕ ਲੰਬੀਗੁਰਦਾਸ ਲੰਬੀਜਰਮਲ ਸਰਪੰਚ ਢਾਣੀ ਬਰਕੀਗੁਰਦਿਆਲ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Related Posts

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ