ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਲੰਬੀ/ਸ੍ਰੀ ਮੁਕਤਸਰ ਸਾਹਿਬ05 ਨਵੰਬਰ

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ।

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਲੰਬੀ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਕੁਝ ਪਿੰਡਾਂ ਨੂੰ ਅੱਜ ਮਾਲੀ ਸਹਾਇਤਾ ਲਈ ਸੈਂਕਸ਼ਨ ਪੱਤਰ ਵੰਡੇ ਗਏ ਹਨ।

 

ਉਨ੍ਹਾਂ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਜਰੂਰ ਆਈ ਹੈ ਪਰ ਸੂਬੇ ਦੇ ਲੋਕ ਮਜਬੂਤ ਹੌਸਲੇ ਵਾਲੇ ਹਨਜਿੰਨ੍ਹਾਂ ਨੇ ਹਿੰਮਤ ਰੱਖ ਕੇ ਇਨ੍ਹਾਂ ਹੜ੍ਹਾਂ ਦਾ ਸਾਹਮਣਾ ਕੀਤਾ। 

 

ਇਸ ਮੌਕੇ ਅੰਮ੍ਰਿਤਪਾਲ ਸਿੰਘ ਸਰਪੰਚ ਡੱਬਵਾਲੀ ਢਾਬਸਰਪੰਚ ਹਰਮੇਲ ਸਿੰਘ ਡੱਬਵਾਲੀ ਮਲਕੋਹਨੀ ਡੱਬਵਾਲੀ ਮਲਕੋਸਾਬਕਾ ਸਰਪੰਚ ਜਗਸੀਰ ਸਿੰਘਜਰਮਲ ਸਿੰਘ ਕੋਲਿਆਂਵਾਲੀਮਨਪ੍ਰੀਤ ਸਿੰਘ ਮਾਹਣੀਖੇੜਾ, ਨਿੱਜੀ ਸਹਾਇਕ ਟੋਨੀ ਭੱਟੀ, ਜਗਸੀਰ ਸਿੰਘ ਸਾਬਕਾ ਸਰਪੰਚ ਕੋਲਿਆਂਵਾਲੀ, ਪੰਚਾਇਤ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ