ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ,  28 ਮਾਰਚ

 

ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।

 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ ਹੈ।

 

ਇਸ ਤੋਂ ਇਲਾਵਾ ਸ. ਖੁੱਡੀਆਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾ ਦੇ ਤਹਿਤ ਜਰਨਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾ ਰਹੇ ਹਨ।

 

ਅੰਤ ਵਿੱਚਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਤਰੱਕੀ ਜਾਰੀ ਰਹੇਗੀ।

 

ਇਸ ਮੌਕੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬਡਾ. ਸਿੰਪਲ ਕੁਮਾਰ ਐਸ.ਐਮ.ਓ ਆਲਮਵਾਲਾਡਾ. ਅੰਮ੍ਰਿਤਪਾਲ ਕੌਰ ਐਸ.ਐਮ.ਓ ਸਰਾਂਵਾ ਬੋਦਲਾਂਡਾ. ਰਾਜਿੰਦਰ ਕੁਮਾਰ ਐਸ.ਐਮ.ਓ ਮਲੋਟਕਰਮਜੀਤ ਸਰਾਵਾਂਸੋਨੂ ਸੰਧੂ ਸਰਾਵਾਂਸੁੱਖਾ ਗੁਰੂਸਰ, ਪਾਲਾ ਬੁਰਜਾਂਮੋਹਨ ਸਿੰਘ ਕੱਟਿਆਂਵਾਲੀ,ਬਲਜਿੰਦਰ ਕੱਟਿਆਂਵਾਲੀਅਨੋਖ ਸਿੰਘ ਸਰਪੰਚ ਕਬਰਵਾਲਾ,ਨਿਰਮਲ ਸਿੰਘ ਕਬਰਵਾਲਾ,ਰਸ਼ਪਾਲ ਸਰਪੰਚ ਗੁਰੂਸਰ,ਸਤਨਾਮ ਸਰਪੰਚ ਸਰਾਵਾਂ ਬੋਦਲਾਸਤਪਾਲ ਸਰਾਵਾਂ ਬੋਦਲਾਂਗੁਰਜੀਤ ਜੀਤੂ ਰਾਣੀ ਵਾਲਾਡਾ. ਏਕਤਾ ਸਿਆਲਡਾ. ਵਿਕਾਸ ਕੁਮਾਰਡਾ. ਰਮਿਤੀਡਾ. ਮਨਜੋਤ ਭੌਰਾਡਾ. ਪਰਿਕਸ਼ਾ,ਬਲਕਾਰ ਸਿੰਘਜਰਨੈਲ ਸਿੰਘ ਢਿੱਲੋਂਸਮੂਹ ਫੀਲਡ ਸਟਾਫ ਸੀ.ਐਚ.ਸੀ ਆਲਮਵਾਲਾ ਅਤੇ ਸਰਾਵਾਂ ਬੋਦਲਾਂ, ਪੀਏ ਗੁਰਬਾਜ ਖੁੱਡਿਆਂ,ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ