ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲਬਾਈ ਅਤੇ ਕੱਖਾਂਵਾਲੀ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲਬਾਈ ਅਤੇ ਕੱਖਾਂਵਾਲੀ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਲੰਬੀ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਪਿੰਡ ਲਾਲਬਾਈ ਅਤੇ ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਪਿੰਡ ਕੱਖਾਂਵਾਲੀ ਆਦਿ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ, ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ।

ਉਨ੍ਹਾਂ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਵੀ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਬਾਰਦਾਨੇ ਦਾ ਪ੍ਰਬੰਧ, ਸਾਫ਼-ਸਫਾਈ ਦਾ ਪ੍ਰਬੰਧ ਅਤੇ ਹੋਰ ਮੁੱਢਲੀਆਂ ਸਹੂਲਤਾਂ ਲਗਾਤਾਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਏ.ਐਫ਼.ਐੱਸ.ਓ. ਗਿੱਦੜਬਾਹਾ ਰੁਪਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਮੰਡੀ ਬੋਰਡ, ਮਾਰਕਿਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ