ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ:

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ  ਉਨ੍ਹਾਂ ਕਿਹਾ ਕਿ ਪਿੰਡ ਵਿਚ ਲਗਭਗ 36 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ , 3 ਲੱਖ ਦੀ ਲਾਗਤ ਨਾਲ ਬਸ ਸਟੈਂਡ ਦੀ ਉਸਾਰੀ, 5 ਲੱਖ ਦੀ ਲਾਗਤ ਨਾਲ ਸੋਲਿਡ ਵੈਸਟ ਮੈਨੇਜਮੈਂਟਲਗਭਗ 54 ਲੱਖ ਦੀ ਲਾਗਤ ਨਾਲ ਬੋਦੀਵਾਲਾ ਤੋਂ ਗੱਦਾਡੋਬ ਸੜਕ ਅਤੇ ਲਗਭਗ 40 ਲੱਖ ਦੀ ਲਾਗਤ ਨਾਲ ਰੱਤਾਖੇੜਾ ਤੋਂ ਬੋਦੀਵਾਲਾ ਸੜਕ ਦੇ ਨਿਰਮਾਣ ਲਈ ਵੀ ਕੰਮ ਕਰਵਾਏ ਗਏ ਹਨ। 

        ਉਨ੍ਹਾਂ ਦੱਸਿਆ ਕਿ ਅੱਜ ਪਿੰਡ ਪੰਨੀਵਾਲਾ ਵਿਖੇ ਲਗਭਗ 10 ਲੱਖ ਦੀ ਲਾਗਤ ਨਾਲ ਵਾਟਰ ਵਰਕਸ ਦੀ ਪਾਈਪ ਅਤੇ ਲਗਭਗ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 4 ਨਵੇਂ ਬਸ ਸਟੈਂਡਾ ਦੀ ਉਸਾਰੀ ਫਲੱਡ ਲਾਈਟਬਸ ਸਟੈਂਡ ਵਿਚ ਇੰਟਰਲਾਕਛੱਪੜ ਤੇ ਮੋਟਰ ਦੇ ਕੰਮ ਮੁਕੰਮਲ ਹੋ ਚੁੱਕੇ ਹਨ।

        ਇਸ ਤੋਂ ਇਲਾਵਾ ਉਨ੍ਹਾਂ ਵਲੋਂ ਅੱਜ ਹਲਕੇ ਦੇ ਪਿੰਡ ਮਿੱਡਾ ਵਿਖੇ ਵੀ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਅਤੇ 35 ਲੱਖ ਦੀ ਲਾਗਤ ਨਾਲ ਬਨਣ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏਪਿੰਡ ਦੇ ਮੈਰਿਜ ਪੈਲੇਸ ਦੀ ਮੁਰੰਮਤ ਲਈ 15 ਲੱਖ ਦੀ ਗਰਾਂਟ ਵੀ ਮੰਜੂਰ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਬੰਧਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣਿਆਂ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂਰਕੇਸ਼ ਬਿਸ਼ਨੋਈ ਬੀਡੀਪੀਓ ਲੰਬੀਐਸ.ਐੱਚ.ਓ. ਕਬਰਵਾਲਾ  ਹਰਪ੍ਰੀਤ ਕੌਰਦਿਲਬਾਗ ਸਿੰਘ ਸਰਪੰਚ ਪੰਨੀਵਾਲਾਕੁਲਵੰਤ ਸਿੰਘ ਪੰਚਰਛਪਾਲ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੋਟਸੁਰਜੀਤ ਸਿੰਘ ਬਲਾਕ ਪ੍ਰਧਾਨਕੰਵਲਜੀਤ ਸਿੰਘ ਜਟਾਣਾਕਸ਼ਮੀਰ ਸਿੰਘ ਐਫ.ਐਸ.ਓਗੁਰਬਾਜ ਸਿੰਘ ਪੀ.ਏਟੋਨੀ ਭੁੱਲਰ ਵਾਲਾ ਪੀ.ਏਮੋਹਿਤ ਸੋਨੀ ਮੀਡੀਆ ਇੰਚਾਰਜਸੁਰਜੀਤ ਸਿੰਘ ਮਿੱਡਾ ਬਲਾਕ ਪ੍ਰਧਾਨ ਲੰਬੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ