ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

ਅੰਮ੍ਰਿਤਸਰ, 17 ਜਨਵਰੀ 2025-

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ ਅੰਮ੍ਰਿਤਸਰ ਦੇ ਪਿੰਡ ਤਿੰਮੋਵਾਲ ਦੇ ਵਸਨੀਕ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ 2024 , ਮੇਰੇ ਹਲਕੇ ਦੇ ਪਿੰਡ ਰਜਧਾਨ ਦੇ ਵਸਨੀਕ ਸ ਜਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਕਾਕਾ ਨੂੰ ਅਰਜਨ ਐਵਾਰਡ ਦੇਸ਼ ਦੇ ਰਾਸ਼ਟਰਪਤੀ ਵਲੋਂ ਮਿਲਿਆ ਹੈ। ਉਨਾਂ ਉਕਤ ਖਿਡਾਰੀਆਂਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਸ ਹੈ ਕਿ ਜਿੱਥੇ ਇਹ ਖਿਡਾਰੀ ਖੇਡ ਵਿੱਚ ਹੋਰ ਬੁਲੰਦੀਆਂ ਨੂੰ ਛੂਹਣਗੇ ਉੱਥੇ ਇਹਨਾਂ ਵੱਲ ਵੇਖ ਕੇ ਇਹਨਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲ ਕੇ ਸਾਡੇ ਪੰਜਾਬ ਦੇ ਵਿੱਚ ਖੇਡਾਂ ਦੀ ਨਵੀਂ ਪਨੀਰੀ ਤਿਆਰ ਹੋਵੇਗੀਜੋ ਕਿ ਦੇਸ਼ ਦਾ ਨਾਂ ਆਉਣ ਵਾਲੇ ਸਮੇਂ ਵਿੱਚ ਰੌਸ਼ਨ ਕਰੇਗੀ।

        ਜ਼ਿਕਰ ਯੋਗ ਹੈ ਕਿ ਹਰਮਨਪ੍ਰੀਤ ਸਿੰਘ ਖੇਡ ਰਤਨ ਪੁਰਸਕਾਰ ਨਾਲ ਸਨਮਾਨਤ ਹੋਣ ਵਾਲਾ ਪੰਜਵਾਂ ਪੰਜਾਬੀ ਖਿਡਾਰੀ ਅਤੇ ਦੇਸ਼ ਦਾ ਛੇਵਾਂ ਹਾਕੀ ਖਿਡਾਰੀ ਹੈ। ਭਾਰਤੀ ਹਾਕੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਜਿਸ ਨੂੰ ਆਪਣੀ ਕਪਤਾਨੀ ਹੇਠ ਭਾਰਤ ਨੂੰ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿਤਾਉਣ ਕਰਕੇ ਦੁਨੀਆਂ ਹਾਕੀ ਦੇ ਸਰਪੰਚ” ਨਾਲ ਪੁਕਾਰਦੀ ਹੈ। ਹਰਮਨਪ੍ਰੀਤ ਸਿੰਘ ਬਾਬਾ ਬਕਾਲਾ ਨੇੜਲੇ ਪਿੰਡ ਤਿੰਮੋਵਾਲ ਦਾ ਜੰਮਪਲ ਹੈ। ਜੂਨੀਅਰ ਹਾਕੀ ਵਿਸ਼ਵ ਕੱਪ ਦੇ ਸੋਨ ਤਮਗੇ ਤੋਂ ਸੁਨਿਹਰੀ ਸਫ਼ਰ ਸ਼ੁਰੂ ਕਰਨ ਵਾਲੇ ਭਾਰਤੀ ਹਾਕੀ ਟੀਮ ਦੇ ਡਿਫੈਂਡਰ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਦੋਵੇਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਪੈਰਿਸ ਵਿਖੇ ਉਹ 10 ਗੋਲਾਂ ਨਾਲ ਟਾਪ ਸਕੋਰਰ ਬਣਿਆ 241 ਮੈਚਾਂ ਵਿੱਚ 212 ਗੋਲਾਂ ਨਾਲ ਉਹ ਗੋਲ ਕਰਨ ਵਿੱਚ ਧਿਆਨ ਚੰਦ ਤੇ ਬਲਬੀਰ ਸਿੰਘ ਸੀਨੀਅਰ ਤੋਂ ਬਾਅਦ ਤੀਜੇ ਨੰਬਰ ਉੱਪਰ ਹੈ। ਆਪਣੇ ਖੇਡ ਕਰੀਅਰ ਵਿੱਚ ਹਰਮਨਪ੍ਰੀਤ ਸਿੰਘ ਨੇ ਇੱਕ ਵਾਰ ਏਸ਼ੀਅਨ ਗੇਮਜ਼ਇੱਕ ਵਾਰ ਏਸ਼ੀਆ ਕੱਪਤਿੰਨ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗ਼ਾਦੋ ਵਾਰ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾਪ੍ਰੋ ਲੀਗ ਅਤੇ ਵਿਸ਼ਵ ਹਾਕੀ ਲੀਗ ਵਿੱਚ ਇੱਕ-ਇੱਕ ਵਾਰ ਕਾਂਸੀ ਦਾ ਤਮਗ਼ਾ ਤੇ ਇੱਕ ਵਾਰ ਕਾਮਨਵੈਲਥ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਵਜੋਂ ਸੇਵਾਵਾਂ ਨਿਭਾ ਰਿਹਾ ਹਰਮਨਪ੍ਰੀਤ ਸਿੰਘ ਅਰਜੁਨ ਐਵਾਰਡ ਜੇਤੂ ਹੈ। ਉਹ ਤਿੰਨ ਵਾਰ ਐਫ.ਆਈ.ਐਚ. ਵੱਲੋਂ ਵਰਲਡ ਪਲੇਅਰ ਆਫ ਦਾ ਯੀਅਰ ਐਲਾਨਿਆ ਗਿਆ ਹੈ।

Tags:

Advertisement

Latest News

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ
ਚੰਡੀਗੜ੍ਹ, 14 ਮਾਰਚ:    ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ...
ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ
ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ