ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਚੰਡੀਗੜ੍ਹ, 10 ਨਵੰਬਰ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ 'ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ ਪੁੱਟਿਆ ਹੈ ਪਰ ਹੁਣ ਤੱਕ ਅਗਲੀਆਂ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਖਾਸ ਕਰਕੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਯੂਨੀਵਰਸਿਟੀ ਦੇ ਸੰਘੀ ਢਾਂਚੇ ਨੂੰ ਬਹਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੈਨੇਟ ਦੇ 91 ਮੈਂਬਰਾਂ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋ ਗਿਆ ਸੀ ਪਰ ਭਾਜਪਾ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਕੋਈ ਸਮਾਂ-ਸਾਰਣੀ ਦਾ ਐਲਾਨ ਨਹੀਂ ਕੀਤਾ ਹੈ ਜੋ ਕਿ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਸਮਾਜ ਦੇ ਹਰ ਵਰਗ ਵੱਲੋਂ ਉਸਨੂੰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਤੱਕ ਕੇਂਦਰ ਸਰਕਾਰ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਯੂਨੀਵਰਸਿਟੀ ਦੇ ਸੰਘੀ ਢਾਂਚੇ 'ਤੇ ਭਾਜਪਾ ਦੇ ਸਿੱਧੇ ਹਮਲੇ ਦੀ ਹਰ ਪਲੇਟਫਾਰਮ 'ਤੇ ਨਿੰਦਾ ਕਰੇਗੀ। 

Advertisement

Latest News

ਈਰਾਨ-ਇਜ਼ਰਾਈਲ ਜੰਗ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਵੱਡਾ ਬਿਆਨ ਈਰਾਨ-ਇਜ਼ਰਾਈਲ ਜੰਗ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਵੱਡਾ ਬਿਆਨ
New Delhi,10,March,2026,(Azad Soch News):-  ਈਰਾਨ ਅਤੇ ਇਜ਼ਰਾਈਲ ਦੇ ਵਿਚਕਾਰ ਵਧ ਰਹੇ ਤਣਾਅ 'ਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-03-2026 ਅੰਗ 599
ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ