ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) -  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।

 

ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂਨੌਜਵਾਨਾਂਮਹਿਲਾਵਾਂਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂਸਗੋਂ ਪਿਆਰਸਾਂਝ ਅਤੇ ਏਕਤਾ ਦਾ ਪ੍ਰਤੀਕ ਹੈਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ।

 

ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇਪ੍ਰਕਿਰਤਿਕ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ।

 

ਇਸ ਦੌਰਾਨ ਇਲਾਕੇ ਦੇ ਪ੍ਰਮੁੱਖ ਸਮਾਜਿਕ ਵਰਕਰਪਾਰਟੀ ਆਗੂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪੂਰਾ ਮੇਨ ਬਾਜ਼ਾਰ ਰੰਗਾਂ ਅਤੇ ਖੁਸ਼ੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ ਅਤੇ ਹਰ ਪਾਸੇ ਭਾਈਚਾਰੇ ਅਤੇ ਪ੍ਰੇਮ ਦਾ ਮਾਹੌਲ ਬਣਿਆ ਰਿਹਾ।

 

ਅੰਤ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਵਾਸੀਆਂ ਦੀ ਚੰਗੀ ਸਿਹਤਤਰੱਕੀ ਅਤੇ ਖੁਸ਼ਹਾਲ ਜੀਵਨ ਲਈ ਅਰਦਾਸ ਕਰਦਿਆਂ ਸਭ ਨੂੰ ਹੋਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ। 

Advertisement

Latest News

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ  ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ