ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ (        ) - ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ।

 

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏਪਿੰਡ ਬੁੱਟਰ ਖੁਰਦ ਵਿੱਚ 1 ਕਰੋੜ 56 ਲੱਖ 80 ਹਜ਼ਾਰ ਰੁਪਏਪਿੰਡ ਬੁੱਟਰ ਸਿਵਿਆਂ ਵਿੱਚ 1 ਕਰੋੜ 63 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। 

 

ਇਸ ਮੌਕੇ ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਇਸ ਸਾਲ ਕੋਈ ਵੀ ਪਿੰਡੋਂ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਸਰਕਾਰ ਦਾ ਮੁੱਖ ਏਜੰਡਾ ਹੈ। 

 

ਇਸ ਮੌਕੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹਨਾਂ ਪਿੰਡਾਂ ਵਿੱਚ 'ਸ਼ਾਨਦਾਰ ਚਾਰ ਸਾਲਭਗਵੰਤ ਮਾਨ ਦੇ ਨਾਲਤਹਿਤ ਕੀਤੇ ਜਨ ਸੰਵਾਦ ਪ੍ਰੋਗਰਾਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਚਾਰ ਸਾਲਾ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ ਹੈ।

 

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀਸਰਪੰਚ ਗੁਰਮੁੱਖ ਸਿੰਘ ਸਰਜਾਚੇਅਰਮੈਨ ਡਾਕਟਰ ਗੁਰਵਿੰਦਰ ਸਿੰਘਸਰਪੰਚ ਅਜੇ ਗਾਂਧੀਸਰਪੰਚ ਗੁਰਪ੍ਰੀਤ ਸਿੰਘਸਰਪੰਚ ਇੰਦਰਜੀਤ ਸਿੰਘਸਰਪੰਚ ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

Advertisement

Latest News

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ' ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ'
*ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ'* *ਪਾਰਟੀ ਵਿ੍ਪ...
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ