ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 14 ਨਵੰਬਰ

ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ।

ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ