ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ  ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ  ਸਖਸ਼ੀਅਤਾਂ ਨੇ ਭਾਗ ਲਿਆ।
     ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਬਖ਼ਸ਼ਿਸ਼ ਨਾਲ ਹੀ ਸੇਵਾ ਦਾ ਮੌਕਾ ਮਿਲਦਾ ਹੈ ਅਤੇ ਸੇਵਾ-ਭਾਵਨਾ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।
      ਬੀਰ ਕੌਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਾਵਨ ਪਾਠ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਰਟੀ ਅਤੇ ਇਲਾਕੇ ਨੂੰ ਮਿਲੀ ਸਫਲਤਾ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੀ ਭਲਾਈ, ਇਮਾਨਦਾਰ ਸਿਆਸਤ ਅਤੇ ਵਿਕਾਸ ਲਈ ਵਚਨਬੱਧ ਹੈ।
     ਸਮਾਗਮ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ, ਜਿਸ ਵਿੱਚ ਹਰ ਵਰਗ ਦੇ ਲੋਕਾਂ ਨੇ ਬੜੀ ਸ਼ਰਧਾ ਨਾਲ ਸੇਵਾ ਕੀਤੀ। ਪਿੰਡ ਵਾਸੀਆਂ ਨੇ ਇਸ ਧਾਰਮਿਕ ਸਮਾਗਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਕਾਰਜ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ