ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

ਨੰਗਲ 07 ਜਨਵਰੀ: ਪਿੰਡ ਮਾਣਕਪੁਰ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸਮਾਜਿਕ ਏਕਤਾ, ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।
       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਦਿਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸਹੀ ਰਾਹ ਦਿਖਾਉਂਦੀ ਹੈ ਅਤੇ ਮਨੁੱਖਤਾ, ਸੱਚਾਈ ਅਤੇ ਕਰਮ ਦੀ ਪ੍ਰੇਰਨਾ ਦਿੰਦੀ ਹੈ।
     ਇਸ ਮੌਕੇ ਸ੍ਰੀ 108 ਸੰਤ ਗੋਪਾਲਾ ਨੰਦ ਜੀ ਸੰਤ ਰਵਿਦਾਸ ਮੱਠ ਪੱਸੀਵਾਲ ਜੀ ਦੇ ਦਰਸ਼ਨ ਕਰਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਸੰਤ ਮਹਾਰਾਜ ਜੀ ਨਾਲ ਹੋਈ ਮੁਲਾਕਾਤ ਦੌਰਾਨ ਆਤਮਕ ਚਰਚਾ ਕੀਤੀ ਗਈ ਅਤੇ ਸਮਾਜਿਕ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ।
     ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰਿਆਂ ਧਾਰਮਿਕ ਸਮਾਗਮਾਂ ਨੂੰ ਪੂਰਾ ਸਨਮਾਨ ਦਿੰਦੀ ਹੈ ਅਤੇ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਮਿਲ ਕੇ ਸਮਾਜਿਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭੰਡਾਰੇ ਦੌਰਾਨ ਇਲਾਕੇ ਦੀਆਂ ਸੰਗਤਾਂ, ਪਿੰਡ ਵਾਸੀਆਂ, ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਸ਼ਾਂਤੀ, ਸੇਵਾ ਅਤੇ ਭਰਾਤਰੀ ਭਾਵ ਨਾਲ ਸੰਪੰਨ ਹੋਇਆ।
  ਇਸ ਮੌਕੇ ਸਰਪੰਚ ਗੋਪਾਲ ਸ਼ਰਮਾ,ਗਿਆਨ ਚੰਦ ਸਾਬਕਾ ਸਰਪੰਚ, ਬਲਾਕ ਸੰਮਤੀ ਮੈਂਬਰ ਮਮਤਾ ਸ਼ਰਮਾ,ਮਾਸਟਰ ਤਰਸੇਮ ਲਾਲ, ਤੇਜਵਿੰਦਰ ਸਿੰਘ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ