ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਦਿੜ੍ਹਬਾ, 10 ਜੂਨ-  ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ
ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ।

ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

ਸ੍ਰ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ।

'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।

ਇਹ ਯੋਜਨਾ ਆਮ ਪਰਿਵਾਰਾਂ ਦੀਆਂ ਆਮ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ।

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਹਰ ਘਰ ਵਿੱਚ ਪੌਸ਼ਟਿਕ ਤੇ ਜ਼ਰੂਰੀ ਭੋਜਨ ਪਦਾਰਥਾਂ ਦੀ ਪਹੁੰਚ ਹੋਵੇ ਤਾਂ ਜੋ ਬੱਚੇ ਸਾਰੇ ਲੁੜੀਂਦੇ ਤੱਤਾਂ ਨਾਲ ਭਰਪੂਰ ਖੁਰਾਕ ਦੀ ਘਾਟ ਕਾਰਨ ਕਮਜ਼ੋਰੀ ਦਾ ਸ਼ਿਕਾਰ ਨਾ ਹੋਣ।

ਪਾਰਦਰਸ਼ੀ ਡਿਲੀਵਰੀ ਪ੍ਰਣਾਲੀਆਂ, ਮਿਆਰੀ ਭੋਜਨ ਕਿੱਟਾਂ ਅਤੇ ਆਰਥਿਕ ਤੌਰ 'ਤੇ ਗਰੀਬ ਵਰਗਾਂ ਤਕ ਵਿਆਪਕ ਪਹੁੰਚ ਰਾਹੀਂ, ਪੰਜਾਬ ਸਰਕਾਰ ਨੇ ਸਿਹਤਮੰਦ, ਮਜ਼ਬੂਤ ਅਤੇ ਰੱਜਿਆ ਪੁੱਜਿਆ ਪੰਜਾਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਵੇਂ ਡਿਜੀਟਲ ਕਾਰਡ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਐਸ.ਡੀ.ਐਮ. ਦਿੜ੍ਹਬਾ ਸ਼੍ਰੀ ਤਰਸੇਮ ਚੰਦ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਸਮੇਤ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ, ਅਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ