ਕੈਬਨਿਟ ਮੰਤਰੀ ਖੁੱਡੀਆਂ ਨੇ ਭਗਵਾਨਪੁਰਾ, ਕਰਮਗੜ੍ਹ, ਕਬਰਵਾਲਾ, ਡੱਬਵਾਲੀ ਢਾਬ ਅਤੇ ਗੁਰੂਸਰ ਯੋਧਾ ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਕੈਬਨਿਟ ਮੰਤਰੀ ਖੁੱਡੀਆਂ ਨੇ ਭਗਵਾਨਪੁਰਾ, ਕਰਮਗੜ੍ਹ, ਕਬਰਵਾਲਾ, ਡੱਬਵਾਲੀ ਢਾਬ ਅਤੇ ਗੁਰੂਸਰ ਯੋਧਾ ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਲੰਬੀ/ਸ੍ਰੀ ਮੁਕਤਸਰ ਸਾਹਿਬ, 28 ਜੁਲਾਈ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਭਗਵਾਨਪੁਰਾਕਰਮਗੜ੍ਹਕਬਰਵਾਲਾਡੱਬਵਾਲੀ ਢਾਬ ਅਤੇ ਗੁਰੂਸਰ ਯੋਧਾ ਵਿਖੇ ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨਉਹਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ’ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਨ ਗੁਪਤ ਰੱਖੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ ਉਹਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂਖਾਣਾਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਯੁਵਕ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਸਕੇ।

ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂਵਾਰਡਾਂਗਲੀਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਪੁਲਿਸ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਸ. ਖੁੱਡੀਆਂ ਪੇਂਡੂ ਸੁਰੱਖਿਆ ਕਮੇਟੀਆਂਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।

ਇਸ ਮੌਕੇ ਨਸ਼ਾ ਮੁਕਤੀ ਯਾਤਰਾ ਕੁਆਰਡੀਨੇਟਰ ਲੰਬੀ ਹਲਕਾ ਪਰਮਪਾਲ ਸਿੰਘ ਸਰਪੰਚ ਪੰਨੀਵਾਲਾਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲਬੀ.ਡੀ.ਓ. ਮਲੋਟ ਸਤਵਿੰਦਰ ਸਿੰਘ ਕੰਗਐਸ.ਡੀ.ਓ. ਮੰਡੀ ਬੋਰਡਵੀਨਸ ਗਰਗਗੁਰਬਾਜ ਸਿੰਘ ਵਣਵਾਲਾਗੁਰਬਾਜ ਸਿੰਘ ਖੁੱਡੀਆਂ ਨਿੱਜੀ ਸਹਾਇਕਲਾਲੀ ਕਰਮਗੜ੍ਹਅੰਮ੍ਰਿਤਪਾਲ ਸਿੰਘ ਸਰਪੰਚ ਡਬਵਾਲੀ ਢਾਬਪੁਸ਼ਪਿੰਦਰ ਸਿੰਘ ਬਲਾਕ ਪ੍ਰਧਾਨਸੁਖਵਿੰਦਰ ਸਿੰਘ ਸੁੱਖਾ ਗੁਰੂਸਰਰਛਪਾਲ ਸਿੰਘ ਸਰਪੰਚਕਰਮਬੀਰ ਸਿੰਘ ਸਰਾਵਾਂ ਬੋਦਲਾਪਰਮ ਭਾਗੂ ਸਰਪੰਚਹਰਪ੍ਰੀਤ ਸਿੰਘ ਮਾਨਅਨੋਖ ਸਿੰਘ ਸਰਪੰਚ ਕਬਰਵਾਲਾਗੁਰਜੀਤ ਸਿੰਘਡਾ. ਅਰਪਨਇੰਦਰਜੀਤ ਸਿੰਘਭਿੰਦਰ ਸਿੰਘਜਸਵੰਤ ਸਿੰਘਪ੍ਰੇਮਲਤਾ ਸਰਪੰਚ ਭਗਵਾਨਪੁਰਾਬਲਜੀਤ ਕੁਮਾਰਯਾਦਵਿੰਦਰ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਅਤੇ ਜਸਮੇਲ ਸਿੰਘ ਸਟੇਜ ਸਕੱਤਰ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਅਤੇ ਆਗੂ ਹਾਜ਼ਰ ਸਨ। 

Tags:

Advertisement

Advertisement

Latest News

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ - ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ
ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ