ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇਜਿਸ ਦੀ ਵਰਤੋਂ ਉਨ੍ਹਾਂ ਦੇ ਘਰ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਰਕਾਰ ਦੇ ਸਥਾਪਿਤ ਨਿਯਮਾਂ ਅਨੁਸਾਰ ਅਰਜ਼ੀ ਦੇਣ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਦੀ ਯੋਜਨਾ ਦੀ ਪ੍ਰਸੰਸਾ ਕਰਦੇ ਹੋਏ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੋਜਨਾ ਗਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਰਾਜ ਸਰਕਾਰ ਦਾ ਮੁੱਖ ਮੰਤਵ ਸਾਰੇ ਗਰੀਬਾਂ ਨੂੰ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

ਇਸ ਮੌਕੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਮਿੱਠੜੀ ਬਲਾਕ ਪ੍ਰਧਾਨਸੁਮੀਤ ਮਿਠੜੀ, ਰਮੇਸ਼ ਕੁਮਾਰਵਰਿੰਦਰ ਸਿੰਘ ਪੰਚਅਜਮੇਰ ਸਿੰਘਗੁਰਬਾਜ ਸਿੰਘ ਖੁੱਡੀਆਂਟੋਨੀ ਭੁੱਲਰਵਾਲਾ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ। 

Advertisement

Latest News

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ, 22 ਮਾਰਚਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ...
ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ