ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਅੰਮ੍ਰਿਤਸਰ, 27 ਜਨਵਰੀ 2025---

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਇਸੇ ਦੌਰਾਨ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਘਟਨਾ ਦੇ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਕਟਹਿਰੇ ਵਿੱਚ ਖੜਾ ਕਰਕੇ ਹੀ ਦਮ ਲਵਾਂਗੇ। ਉਹਨਾਂ ਪੰਜਾਬ ਵਾਸੀਆਂ ਨੂੰ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਵਿੰਦਰ ਹੰਸ ਨੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜਿਸ਼ਾਂ ਨੂੰ ਬੇਨਕਾਬ ਕਰਕੇ ਰਹੇਗੀ ਅਤੇ ਜੋ ਵੀ ਇਸ ਘਟਨਾ ਦਾ ਦੋਸ਼ੀ ਹੋਇਆ ਉਹ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਂ ਦਿਲ ਦੀ ਥਾਂ ਦਿਮਾਗ ਤੋਂ ਕੰਮ ਲੈਣ ਦਾ ਹੈ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਜਜ਼ਬਾਤ ਵਿੱਚ ਆ ਕੇ ਕੋਈ ਵੀ ਗਲਤ ਕਦਮ ਨਾ ਉਠਾਉਣ।

Tags:

Related Posts

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ