ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਗੁਰਦਾਸਪੁਰ 2 ਅਪ੍ਰੈਲ   ( )

ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ।

ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂਸਪੋਰਟ ਅਤੇ ਲੇਬਰ ਦੀ ਕੋਈ ਸਮੱਸਿਆਂ ਨਹੀ ਆਉਣੀ ਚਾਹੀਦੀ ਹੈ ਅਤੇ ਕਲੱਸਟਰ ਵਾਈਜ਼ ਟਰਾਂਸਪੋਰਟ ਅਤੇ ਲੇਬਰ 100 ਫੀਸਦ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲ਼ ਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਲੇਬਰ ਠੇਕੇਦਾਰਾਂ ਵਲੋਂ ਕਿਹਾ ਗਿਆ ਕਿ ਗੁਦਾਮਾਂ ਵਿੱਚ ਫਸਲ ਲਿਅਉਣ ਲਈ ਸਮਾਂ ਵਧਾਇਆ ਜਾਵੇ, ਜਿਸ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੌਕੇ 'ਤੇ ਅਧਿਕਾਰੀਆਂ ਨਾਲ ਗੱਲ ਕਰਨ ਓਪਰੰਤ ਗੁਦਾਮਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ, ਜਿਸ 'ਤੇ ਲੇਬਰ ਠੇਕੇਦਾਰਾਂ ਨੇ ਕੈਬਨਿਟ ਮੰਤਰੀ ਕਟਾਰੂਚੱਕ ਦਾ ਧੰਨਵਾਦ ਕਰਦਿਆਂ ਕਿ ਇਸ ਨਾਲ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਵੇਗੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਅੱਜ ਮੀਟਿੰਗ ਕਰਨ ਦਾ ਵੀ ਇਹੀ ਮੰਤਵ ਸੀ ਕਿ ਟਰਾਂਸਪੋਰਟਰਾਂ ਤੇ ਠੇਕੇਦਾਰਾਂ ਦੀਆਂ ਵੀ ਮੁਸ਼ਕਿਲਾਂ ਸੁਣੀਆ ਜਾਣ ਤਾਂ ਜੋ ਸਮੁੱਚੀ ਖਰੀਦ ਪ੍ਰਕਿਰਿਆਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਆਤੜ੍ਹੀਆਂ ਅਤੇ ਲੇਬਰ ਠੇਕੇਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਤੇ ਸੁਝਾਅ ਵੀ ਦਿੱਤੇ। ਇਸ ਮੌਕੇ ਉਨ੍ਹਾਂ ਐਫ.ਸੀ.ਆਈ ਨੂੰ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਕਰਨ ਨੂੰ ਯਕੀਨੀ ਬਣਾਉਣ ਅਤੇ ਅਨਲੋਡ ਸਮੇਂ ਸਿਰ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ  ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਰ ਵਾਰ ਦੀ ਤਰਾਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ਼ ਦੀ ਖਰੀਦ ਕਰਨ ਓਪਰੰਤ 24 ਘੰਟਿਆਂ ਅੰਦਰ ਫਸਲ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆੜ੍ਹਤੀਆਂ ਵਲੋਂ ਜੋ ਆਪਣੀ ਮੰਗ ਰੱਖੀ ਗਈ ਹੈ, ਉਹ ਕੇਂਦਰ ਸਰਕਾਰ ਨਾਲ ਸਬੰਧਤ ਹੈ ਅਤੇ ਪੰਜਾਬ ਸਰਕਾਰ ਆੜ੍ਹਤੀਆਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲੇ ਸਨ ਅਤੇ ਆੜ੍ਹਤੀਆਂ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਰੀਦ ਪ੍ਰਕਿਰਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਕੋਈ ਵੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਸ਼੍ਰੀਮਤੀ ਰਜਨੀਸ਼ ਕੌਰ, ਡੀ.ਐਫ.ਐਸ.ਸੀ ਗੁਰਦਾਸਪੁਰ ਅਮਨਜੋਤ ਸਿੰਘ, ਡੀ.ਐਫ.ਐਸ.ਸੀ ਪਠਾਨਕੋਟ ਰਾਜ ਰਿਸ਼ੀ ਮਹਿਰਾ, ਡੀ.ਐਫ.ਐਸ.ਸੀ ਸ੍ਰੀ ਅੰਮ੍ਰਿਤਸਰ ਹਰਵੀਨ ਕੌਰ, ਡੀ.ਐਫ.ਐਸ.ਸੀ ਤਰਨਤਾਰਨ ਜਸਜੀਤ ਕੌਰ, ਮਨਬੀਰ ਸਿੰਘ ਗਿੱਲ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬਟਾਲਾ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ. ਮੌਜੂਦ ਸਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ...
ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ