ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਜਲੰਧਰ, 17 ਦਸੰਬਰ :
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। 
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕਰਨ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਵਲੋਂ ਸ਼ਹਿਰਾਂ ਨੂੰ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਤਜਵੀਜ਼ਾਂ ਬਣਾ ਕੇ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮਨਜ਼ੂਰ ਕਰਦਿਆਂ ਪੰਜਾਬ ਸਰਕਾਰ ਵਲੋਂ ਤੁਰੰਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਵਿੱਚ ਗਲੀਆਂ ਦੀ ਉਸਾਰੀ ਤੋਂ ਬਾਅਦ ਹੋਰ ਵੀ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। 
ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅਨੁਸਾਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਉਠਾਏ ਗਏ ਕਈ ਕ੍ਰਾਂਤੀਕਾਰੀ ਕਦਮਾਂ ਜਿਵੇਂ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬਲੈਂਸਾਂ, ਮੁਫ਼ਤ ਬਿਜਲੀ, ਈਜ਼ੀ ਰਜਿਸਟਰੀ, ਪੰਜਾਬ ਦੇ ਸਾਰੇ ਪਿੰਡਾਂ ਤੇ ਟੋਭਿਆਂ ਦੀ ਸਫ਼ਾਈ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਲਈ ਵੱਖ-ਵੱਖ ਸਹੂਲਤਾਂ, ਸਿਹਤ ਬੀਮਾ ਯੋਜਨਾ ਤੋਂ ਇਲਾਵਾ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। 
ਇਸ ਮੌਕੇ ਵਾਰਡ ਨੰਬਰ 41 ਦੇ ਵਾਸੀਆਂ ਵਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਰਕਾਰ ਵਲੋਂ ਵਾਰਡ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।               

Advertisement

Advertisement

Latest News

ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ
ਤਪਾ, 17 ਦਸੰਬਰ  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ...
ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ
ਅੰਮ੍ਰਿਤਸਰ ਵਿੱਚ "ਯੂਥ ਅਗੇਂਸਟ ਡਰੱਗਜ਼" ਜਾਗਰੂਕਤਾ ਮੁਹਿੰਮ
ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ