ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, ਅਪ੍ਰੈਲ 18:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿਭਾਗੀ ਬਜਟ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪੜੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

 

Advertisement

Latest News

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ
ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ