ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

Advertisement

Latest News

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ
ਨਵੀਂ ਦਿੱਲੀ, 1 ਜੁਲਾਈ   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਰਾਮ ਦੇ ਨਾਮ 'ਤੇ ਵੋਟਾਂ ਮੰਗਣ...
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ
ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ