ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 'ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 'ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

ਜਲੰਧਰ, 30 ਅਪ੍ਰੈਲ :

 ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਸਕੂਲ ਬਸਤੀ ਸ਼ੇਖ ਜਲੰਧਰ ਦੀ ਵਿਦਿਆਰਥਣ ਨਿਹਾਰਿਕਾ ਨੇ 600 ਵਿੱਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਅੱਜ ਜਲੰਧਰ ਪੱਛਮੀ ਦੇ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਹਾਰਿਕਾ ਦੇ ਘਰ ਜਾ ਕੇ ਉਸ ਨੂੰ ਅਸ਼ੀਰਵਾਦ ਅਤੇ ਵਧਾਈ ਦਿੱਤੀ। ਉਨ੍ਹਾਂ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਦੀ ਲਹਿਰ ਚਲਾਈ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਨਾ ਸਿਰਫ਼ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਹਨ, ਸਗੋਂ ਉਨ੍ਹਾਂ ਨਾਲੋਂ ਬਿਹਤਰ ਸਿੱਖਿਆ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਸਹੂਲਤਾਂ ਸਦਕਾ ਹੀ ਨਿਹਾਰਿਕਾ ਨੇ ਇਹ ਉਪਲਬਧੀ ਹਾਸਲ ਕੀਤੀ ਹੈ।

ਉਨ੍ਹਾਂ ਨਿਹਾਰਿਕਾ ਨੂੰ ਵਧਾਈ ਦਿੰਦਿਆਂ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ 'ਆਪ' ਆਗੂ ਐਡਵੋਕੇਟ ਸੰਦੀਪ ਕੁਮਾਰ ਵਰਮਾ ਅਤੇ ਕਮਲ ਲੋਚ ਵੀ ਮੌਜੂਦ ਸਨ।

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ