ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਫ਼ਰੀਦਕੋਟ, 27 ਜਨਵਰੀ 2026

77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਕੁਰਬਾਨੀਆਂ ਦੀ ਧਰਤੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਯੋਗਦਾਨ ਅਮੁੱਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸੰਵਿਧਾਨਕ ਮੁੱਲਾਂ ਅਨੁਸਾਰ ਲੋਕ-ਭਲਾਈ ਨੂੰ ਪ੍ਰਾਥਮਿਕਤਾ ਦੇ ਰਹੀ ਹੈ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ, 300 ਯੂਨਿਟ ਮੁਫ਼ਤ ਬਿਜਲੀ ਅਤੇ ਨੌਜਵਾਨਾਂ ਲਈ ਵੱਡੇ ਪੱਧਰ ਤੇ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਯੁੱਧ ਨਸ਼ਿਆਂ ਵਿਰੁੱਧ, ਮੁਫਤ ਬਿਜਲੀ ਸਕੀਮ, ਐਟੀ ਗੈਂਗਸਟਰ ਫੋਰਸ, ਕਿਸਾਨਾਂ ਲਈ ਮੁਫਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਕਾਸ, ਟੀਚਰਾਂ ਨੂੰ ਸਿਖਲਾਈ ਆਦਿ ਸਮੇਤ ਵੱਖ ਵੱਖ ਵਿਸ਼ਿਆ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਬੀ.ਐਸ.ਐਫ., ਪੰਜਾਬ ਪੁਲੀਸ, ਮਹਿਲਾ ਵਿੰਗ, ਐਨ.ਸੀ.ਸੀ. ਦੀਆਂ ਟੁੱਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅਸਭਿਆਚਾਰਕ ਪ੍ਰੋਗਰਾਮਦੇਸ਼-ਭਗਤੀ ਨਾਲ ਸੰਬੰਧਿਤ ਪ੍ਰਸਤੁਤੀਆਂਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ। ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਮਨਮੋਹਕ ਝਾਕੀਆਂ ਵੀ ਕੱਢੀਆਂ ਗਈਆਂ।  ਇਸ ਮੌਕੇ ਪੀ.ਐਸ.ਪੀ.ਸੀ.ਐਲ ਦੀ ਝਾਕੀ ਨੇ ਪਹਿਲਾ ਸਥਾਨ, ਦਸ਼ਮੇਸ਼ ਪਬਲਿਕ ਸਕੂਲ ਫਰੀਦਕੋਟ ਦੇ ਬੈਂਡ ਨੇ ਪਹਿਲਾਂ ਸਥਾਨ ਅਤੇ ਬੀ.ਐਸ.ਐਫ ਨੇ ਪਰੇਡ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ।

ਸਮਾਗਮ ਦੌਰਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਉੱਤਮ ਸੇਵਾਵਾਂ ਲਈ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਪਰੇਡ ਦੀ ਅਗਵਾਈ ਡੀ.ਐਸ.ਪੀ. ਅਵਤਾਰ ਸਿੰਘ ਰਾਜਪਾਲ ਵੱਲੋਂ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਫਰੀਦਕੋਟ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

 ਇਸ ਮੌਕੇ ਜ਼ਿਲ੍ਹਾ ਸ਼ੈਸਨ ਜੱਜ ਸ੍ਰੀ ਸੰਜੀਵ ਜੋਸ਼ੀ , ਵੀ.ਸੀ ਡਾ.ਰਾਜੀਵ ਸੂਦ, ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ, ਮੈਡਮ ਬੇਅੰਤ ਕੌਰ ਸੇਖੋਂ, ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰਵਧੀਕ ਡਿਪਟੀ ਕਮਿਸ਼ਨਰ (ਵਿ). ਸ੍ਰੀ ਸੰਜੀਵ ਮਲਹੋਤਰਾਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰਸਹਾਇਕ ਕਮਿਸ਼ਨਰ(ਜ) ਸ. ਗੁਰਕਿਰਨਦੀਪ ਸਿੰਘਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਜਨਾਬ ਮੁਹੰਮਦ ਸਦੀਕ ਸਾਬਕਾ ਸਾਂਸਦ ਮੈਂਬਰ, ਸ੍ਰੀ ਓਪਿੰਦਰ ਸ਼ਰਮਾ ਸਾਬਕਾ ਮੰਤਰੀ,  ਗੁਰਤੇਜ ਸਿੰਘ ਖੋਸਾ ਚੈਅਰਮੇਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ ਗਗਨਦੀਪ ਸਿੰਘ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ , ਰਮਨਦੀਪ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ, ਫੋਜ, ਬੀ.ਐਸ.ਐਫ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ। 

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ