ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ

ਖੰਨਾ, ਲੁਧਿਆਣਾ, 21 ਜੂਨ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ।

ਅੱਜ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਪ੍ਰੇਰਿਆ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਕਰਨ ਤਾਂ ਜੋ ਉਹ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ।

ਸੌਂਦ ਦੱਸਿਆ ਨੇ ਕਿ ਯੋਗਾ ਕਰਨਾ ਸਾਡੇ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਬਹੁਤ ਹੀ ਲੋੜੀਂਦਾ ਅਤੇ ਲਾਭਦਾਇਕ ਹੈ ਜੋ ਕਿ ਸਾਡੇ ਸਰੀਰ ਨੂੰ ਬਿਮਾਰੀਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਸਾਨੂੰ ਸਭਨਾਂ ਨੂੰ ਰੋਜ਼ਾਨਾ ਆਪਣੀ ਜਿੰਦਗੀ ਵਿੱਚ ਯੋਗਾ ਦੀ ਗਤੀਵਿਧੀਆਂ ਨੂੰ ਅਪਨਾਉਣਾ ਚਾਹੀਦਾ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸਭ ਤੋਂ ਪਹਿਲਾਂ ਤਾਂ ਮੈਂ ਅੱਜ ਯੋਗ ਦਿਵਸ ਦੇ ਉੱਤੇ ਪੂਰੇ ਭਾਰਤ ਵਾਸੀਆਂ ਨੂੰ ਜਿੱਥੇ-ਜਿੱਥੇ ਵਿਸ਼ਵ ਵਿੱਚ ਭਾਰਤ ਵਾਸੀ ਬੈਠੇ ਨੇ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ। ਅੱਜ 21 ਜੂਨ ਵਾਲੇ ਦਿਨ ਪੂਰੇ ਭਾਰਤ ਦੇ ਅੰਦਰ ਜਿੱਥੇ ਦੇਸ਼ਾਂ-ਵਿਦੇਸ਼ਾਂ ਦੇ ਅੰਦਰ ਯੋਗ ਦਿਵਸ ਮਨਾਇਆ ਜਾਂਦਾ ਹੈ ਉੱਥੇ ਇਸ ਯੋਗ ਦੇ ਨਾਲ ਜੁੜ ਕੇ ਨਾ ਸਿਰਫ ਇਨਸਾਨ ਆਪਣੀ ਮਾਨਸਿਕ ਸਥਿਤੀ ਨੂੰ ਠੀਕ ਕਰ ਸਕਦਾ ਹੈ ਬਲਕਿ ਸਰੀਰਕ ਸਥਿਤੀ ਨੂੰ ਨਿਰੋਗ ਰੱਖ ਸਕਦਾ ਅਤੇ ਰੋਗਾਂ ਤੋਂ ਮੁਕਤ ਹੋ ਸਕਦਾ ਹੈ। ਸਭ ਤੋਂ ਵੱਡੀ ਗੱਲ ਜਿਸ ਕਾਰਜ ਲਈ ਆਪਾਂ ਇਸ ਸ੍ਰਿਸ਼ਟੀ ਤੇ ਆਏ ਆ ਹਾਂ ਉਸ ਪਰਮਾਤਮਾ ਤੱਕ ਪਹੁੰਚਣ ਦੇ ਲਈ ਤਾਂ ਯੋਗ ਇੱਕ ਐਸੀ ਵਿਧੀ ਹੈ ਜਿਹਦੇ ਰਾਹੀਂ ਬੰਦਾ ਪਰਮਾਤਮਾ ਤੱਕ ਬਹੁਤ ਜਲਦੀ ਪਹੁੰਚ ਸਕਦਾ ਹੈ। ਸੋ ਯੋਗ ਦੇ ਨਾਲ ਹਰੇਕ ਨੂੰ ਜੁੜਨਾ ਚਾਹੀਦਾ ਹੈ। ਅੱਜ ਅਸੀਂ ਖੰਨਾ ਵਿਖੇ ਪ੍ਰਭੂ ਸ਼੍ਰੀ ਰਾਮ ਮੰਦਰ ਦੇ ਵਿੱਚ ਸਾਰਿਆਂ ਨੇ ਰਲ ਮਿਲ ਕੇ ਯੋਗਾ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਾਰਤੀ ਯੋਗ ਦਿਵਸ ਸੰਸਥਾਨ ਜੀ.ਕੇ. ਇਨਕਲੇਵ ਵਾਲੀ ਯੋਗਾ ਕਲਾਸ ਦੀ ਨਵੀਨੀਕਰਨ ਵਾਸਤੇ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਯੋਗਾ ਸਮਾਗਮ ਨੂੰ ਬ੍ਰਹਮ ਕੁਮਾਰੀ ਗੀਤਕਾ ਅਤੇ ਰੀਤੂ ਨੇ ਵੀ ਯੋਗ ਦੇ ਲਾਭਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਯੋਗਾ ਟ੍ਰੇਨਰ ਮੈਡਮ ਪਿੰਕੀ ਗੁਪਤਾ ਅਤੇ ਸ਼ਾਂਤੀ ਬਜਾਜ ਨੇ ਯੋਗਾ ਅਭਿਆਸ ਕਰਵਾਏ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗਾ ਕੀਤਾ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ