ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਗੁਰਦਾਸਪੁਰ, 3 ਅਕਤੂਬਰ (       ) - ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਰਾਜ ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।  ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 4.21 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 4 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫ਼ਟਿੰਗ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 721 ਕਰੋੜ ਰੁਪਏ ਝੋਨੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੇਂਦਰੀ ਪੂਲ ਵਿੱਚ 172 ਲੱਖ ਮੀਟਰਕ ਟਨ ਝੋਨੇ ਦਾ ਟਾਰਗੇਟ ਪੰਜਾਬ ਨੂੰ ਦਿੱਤਾ ਗਿਆ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਹੜਾਂ ਦੇ ਬਾਵਜੂਦ ਵੀ ਸੂਬਾ ਪੰਜਾਬ ਆਪਣੇ ਇਸ ਟਾਰਗੇਟ ਨੂੰ ਪੂਰਾ ਕਰ ਲਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ 27 ਹਜਾਰ ਕਰੋੜ ਰੁਪਏ ਦੀ ਸੀਸੀਐਲ ਵੀ ਜਾਰੀ ਹੋ ਚੁੱਕੀ ਹੈ।

ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

ਜ਼ਿਲ੍ਹਾ ਗੁਰਦਾਸਪੁਰ ਦੀ ਗੱਲ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹੇ ਅੰਦਰ 92 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਹੀ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ।  

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਉਹ ਖ਼ੁਦ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਓਥੇ ਉਨ੍ਹਾਂ ਦੇ ਸਾਥੀ ਮੰਤਰੀ, ਵਿਧਾਇਕ, ਚੇਅਰਮੈਨ, ਰਾਜ ਸਰਕਾਰ ਦੇ ਉੱਚ ਅਧਿਕਾਰੀ ਵੀ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ 'ਤੇ ਕਟਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਵਿੱਚ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਸਾਰੇ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਰਿਆੜ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ। 

Advertisement

Latest News

ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ
ਪਟਿਆਲਾ, 22, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣ ਅਤੇ ਲੂ (Heatstroke) ਤੋਂ ਬਚਣ...
ਹਰਿਆਣਾ ਕੈਬਨਿਟ ਮੀਟਿੰਗ ਵੱਲੋਂ ਮਨਜ਼ੂਰੀ ਦਿੱਤੇ ਜਾਣ ਅਨੁਸਾਰ, ਹਰਿਆਣਾ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 27 ਅਪ੍ਰੈਲ ਨੂੰ ਹੋਵੇਗਾ 
ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਕਾਰਜਕਾਲ ਵਧਾਉਣ ਦੀ ਤਿਆਰੀ
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਵੱਲੋਂ ਈਰਾਨ ਨਾਲ ਜੰਗਬੰਦੀ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨ ਵਿਸ਼ਵ ਭੂ-ਰਾਜਨੀਤੀ ਵਿੱਚ ਇੱਕ ਵੱਡਾ ਮੋੜ ਹੈ
ਬਾਬਾ ਕੇਦਾਰਨਾਥ ਦੇ ਦਰਸ਼ਨਾਂ ਲਈ ਉਡੀਕ ਕਰ ਰਹੇ ਸ਼ਰਧਾਲੂਆਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ
ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਨੂੰ 47 ਦੌੜਾਂ ਨਾਲ ਹਰਾ ਕੇ ਪੁਆਇੰਟ ਟੇਬਲ ਵਿੱਚ ਵੱਡੀ ਉਲਟਫੇਰ ਕਰ ਦਿੱਤੀ ਹੈ