ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ*
By Azad Soch
On
ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਸ਼੍ਰੀ ਰਘਬੀਰ ਸਿੰਘ ਨੇ ਦੱਸਿਆ ਕਿ ਇਹ ਅਰਜ਼ੀਆਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰਬਰ 303-ਸੀ ਵਿਖੇ ਮਿਤੀ 30 ਨੰਵਬਰ 2024 ਤੱਕ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਣੀ ਅਰਜੀ ਨਾਲ ਯੁਵਕ ਕਲੱਬ ਵੱਲੋਂ ਕੀਤੀਆਂ ਗਤੀਵਿਧੀਆਂ ਦੀਆ ਫੋਟੋਆ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣ ਤਾਂ ਜ਼ੋ ਵਧੀਆਂ ਕੰਮ ਕਰਨ ਵਾਲੀਆਂ 30 ਤੋਂ ਵੱਧ ਯੁਵਕ ਕਲੱਬਾਂ ਦੀ ਚੋਣ ਕਰਕੇ ਉਹਨਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।
ਉਹਨਾਂ ਦੱਸਿਆ ਕਿ ਇਹਨਾਂ ਯੋਗ ਯੁਵਕ ਕਲੱਬਾਂ ਦੀ ਚੋਣ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਬਠਿੰਡਾ ਦੇ ਮੋਬਾਇਲ ਨੰਬਰ 94638-42362, 94639-18835 'ਤੇ ਸਪੰਰਕ ਕੀਤਾ ਜਾ ਸਕਦਾ ਹੈ।
Tags:
Latest News
ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
14 Nov 2024 21:05:26
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...