ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਰੀਦਕੋਟ 26 ਮਾਰਚ 2024

ਸੀ-ਪਾਈਟ ਕੈਂਪਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਮਿਤੀ 26 ਫਰਵਰੀ 2024 ਤੋਂ ਚੱਲ ਰਹੀ ਹੈ  ।  ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੈਕ ਕੀਤਾ ਜਾ ਸਕਦਾ ਹੈ ।  ਫਿਰੋਜ਼ਪੁਰਫਾਜਿਲਕਾਮੁਕਤਸਰਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਅਤੇ ਜਿਨ੍ਹਾਂ ਯੁਵਕਾਂ ਨੇ ਆਨਲਾਈਨ ਰਿਜਸਟ੍ਰੇਸ਼ਨ ਕਰਵਾ ਲਈ ਹੈ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ  ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ । 

ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ  ਹੈ।

  ਯੁਵਕ ਦੀ ਉਮਰ 17 ½ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵੀਂ ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸ਼ਤਤਾ www.joinindianarmy.nic.in ਵੈਬਸਾਈਟ ਦੇ ਚੈਕ ਕੀਤੀ ਜਾ ਸਕਦੀ ਹੈ ।  ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ  400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

ਵਧੇਰੇ ਜਾਣਕਾਰੀ ਲਈ  ਦਿੱਤੇ ਗਏ ਨੰਬਰਾਂ ਤੇ 78891-75575 ਅਤੇ 98777-12697  ਸਪੰਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

 ਜ਼ਖਮੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਫਿਸਲਿਆ ਪੈਰ ਜ਼ਖਮੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਫਿਸਲਿਆ ਪੈਰ
West Bengal,27 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਦੇ ਦੂਜੇ ਪੜਾਅ ਲਈ ਵੋਟਿੰਗ (Voting) ਦੇ ਦੂਜੇ ਦਿਨ...
ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ