ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

 ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 6 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਪਹਿਲੀ ਕਿਸ਼ਤ ਰਿਸ਼ਵਤ ਵਸੂਲਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621