ਚੋਣ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

 ਚੋਣ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

ਮੋਗਾ, 1 ਅਪ੍ਰੈਲ (000) - ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜਰੂਰੀ ਪ੍ਰਵਾਨਗੀਆਂ ਲੈਣੀਆਂ ਹੁੰਦੀਆਂ ਹਨ। ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ। ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਚੋਣ ਸਭਾ, ਰੈਲੀ, ਬੈਠਕ ਪ੍ਰਵਾਨਗੀ ਲਏ ਤੋਂ ਬਿਨਾਂ ਨਾ ਕਰਨ ਅਤੇ ਨਾ ਹੀ ਪੈਂਫਲਿਟ ਵੰਡਣ, ਏਅਰ ਬਲੂਨ ਚੜ੍ਹਾਉਣ ਅਤੇ ਬੈਨਰ ਝੰਡੇ ਲਗਾਉਣ।  ਲਾਊਡ ਸਪੀਕਰ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ ਅਤੇ ਵੱਖ-ਵੱਖ ਪ੍ਰਕਾਰ ਦੇ ਵਾਹਨ ਜੋ ਚੋਣ ਪ੍ਰਚਾਰ ਵਿੱਚ ਵਰਤੇ ਜਾ ਰਹੇ ਹਨ ਉਹਨਾਂ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ। ਉਹਨਾਂ ਨੇ ਕਿਹਾ ਕਿ ਇਹ ਪ੍ਰਵਾਨਗੀਆਂ ਏਆਰਓ ਪੱਧਰ, ਜ਼ਿਲ੍ਹਾ ਚੋਣ ਅਫਸਰ ਦੇ ਪੱਧਰ ਅਤੇ ਮੁੱਖ ਚੋਣ ਅਫਸਰ ਦੇ ਪੱਧਰ ਉਤੇ ਉਪਲਬਧ ਹਨ ਜੋ ਕਿ ਵੱਖ-ਵੱਖ ਸ਼੍ਰੇਣੀ ਲਈ ਵੱਖ-ਵੱਖ ਥਾਂ ਉਤੇ ਅਪਲਾਈ ਕੀਤੀ ਜਾ ਸਕਦੀ ਹੈ। ਅਪਲਾਈ 48 ਘੰਟੇ ਪਹਿਲਾਂ ਕਰਨਾ ਲਾਜ਼ਮੀ ਹੈ। ਇਹ ਸਾਰਾ ਕੁਝ ਇੱਕੋ ਆਨਲਾਈਨ ਪੋਰਟਲ ਉਤੇ ਉਪਲਬਧ ਹੈ। ਇਸ ਤੋਂ ਬਿਨਾਂ ਆਫਲਾਈਨ ਅਰਜੀ ਵੀ ਦਿੱਤੀ ਜਾ ਸਕਦੀ ਹੈ।

 

 
Tags:

Advertisement

Latest News

ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼ ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼
ਧਰਮਕੋਟ, 15 ਅਪ੍ਰੈਲ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ...
ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ
ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਵਿਸਾਖੀ ਮੇਲੇ ਦਾ ਆਯੋਜਨ
ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪਟਾਰਾ