ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 10 ਮਾਰਚ:*

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।
 
ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

Advertisement

Latest News

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ