ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਵੱਲੋਂ ਚਲਾਇਆ ਗਿਆ ਕਾਰਡਨ ਅਤੇ ਸਰਚ ਅਭਿਆਨ

ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਵੱਲੋਂ ਚਲਾਇਆ ਗਿਆ ਕਾਰਡਨ ਅਤੇ ਸਰਚ ਅਭਿਆਨ

ਮਾਲੇਰਕੋਟਲਾ 22 ਜੂਨ:

                ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ  ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ, ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀ.ਪੀ.ਐਸ ਵਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜਬੂਤ ਬਣਾਉਣ, ਅਪਰਾਧਿਕ ਤੱਤਾਂ ਦੇ ਨਾਕਾਬੰਦੀ ਕਰਨ ਅਤੇ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਕਾਰਡਨ ਅਤੇ ਸਰਚ ਅਭਿਆਨ  ਸਥਾਨਕ ਡਰੱਗ ਹੋਟਸਪੋਰਟ ਮੁੱਹਲਾ ਜਮਾਲਪੁਰਾ ਵਿਖੇ ,ਸਬ ਡਵੀਜਨ ਅਹਿਮਦਗੜ ਪਿੰਡ ਕੰਗਣਵਾਲ ਅਤੇ ਸਬ ਡਵੀਜਨ ਅਮਰਗੜ ਪਿੰਡ ਬਾਗੜੀਆ ਵਿਖੇ ਚਲਾਇਆ ਗਿਆ। ਇਸ ਮੌਕੇ ਕਪਤਾਨ ਪੁਲਿਸ ਇੰਨਵੈਸ਼ਟੀਗੇਸਨ ਸਤਪਾਲ ਸ਼ਰਮਾ, ਉਪ ਕਪਤਾਨ ਪੁਲਿਸ ਇੰਨਵੈਸ਼ਟੀਗੇਸਨ ਸ਼ਤੀਸ ਕੁਮਾਰ, ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਵਲੋਂ ਸਮੇਤ 70 ਦੇ ਕਰੀਬ ਪੁਲਿਸ ਮੁਲਾਜਮਾਂ ਨੇ ਸਮੂਲੀਅਤ ਕੀਤੀ । ਇਸ ਸਰਚ ਅਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ।

           ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਨੇ ਦੱਸਿਆ ਕਿ ਇਹ ਅਭਿਆਨ ਅਪਰਾਧੀਆਂ ਵਿਚ ਖੌਫ ਪੈਦਾ ਕਰਨ, ਨਾਜਾਇਜ਼ ਹਥਿਆਰਾਂ, ਨਸ਼ਾ ਤਸਕਰਾਂ ਅਤੇ ਨਕਲੀ ਸ਼ਰਾਬ ਆਦਿ ਦੇ ਵਿਰੁੱਧ ਚਲਾਇਆ ਗਿਆ। ਇਸ ਅਭਿਆਨ ਦੌਰਾਨ ਕਈ ਸ਼ੱਕੀ ਘਰਾਂ ਆਦਿ ਦੀ ਪੁਲਿਸ ਵਲੋ਼ ਚੈਕਿੰਗ ਕੀਤੀ । ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਅਜਿਹੇ ਤਲਾਸ਼ੀ ਅਭਿਆਨ ਭਵਿੱਖ ਵਿੱਚ ਵੀ ਕਰਵਾਏ ਜਾਣਗੇ ਤਾਂ ਜੋ ਜ਼ਿਲ੍ਹੇ ਨੂੰ ਅਪਰਾਧ ਰਹਿਤ ਬਨਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੁਲਿਸ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

            ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ।

           ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਆਪ ਪਬਲਿਕ ਨੂੰ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਕਿਹਾ  ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਅੱਗੇ ਆਉਣ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਸਹਾਇਤਾ ਕਰੇਗੀ ।  ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਬਣਾਏ ਗਏ ਹਨ ਜਿਥੇ ਲੋੜਵੰਦਾ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਵਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ਾ ਕਰਨ ਵਾਲੇ ਵਿਅਕਤੀ ਨਸ਼ਾ ਛੱਡ ਕੇ ਸਮਾਜਿਕ ਧਾਰਾਂ ਦਾ ਅੰਗ ਬਣ ਸਕਣ ਅਤੇ ਸਮਾਜ ਵਿੱਚ ਆਮ ਵਿਅਕਤੀ ਵਾਂਗ ਜਿੰਦਗੀ ਬਤੀਤ ਕਰ ਸਕਣ ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ