ਗਰਮੀ 'ਚ ਲੂਅ (ਹੀਟ ਸਟ੍ਰੋਕ) ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਡਿਪਟੀ ਕਮਿਸ਼ਨਰ

ਗਰਮੀ 'ਚ ਲੂਅ (ਹੀਟ ਸਟ੍ਰੋਕ)  ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ12 ਜੂਨ :

          ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂਅ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ ।

          ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ 'ਚ ਤਬਦੀਲੀ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਕੇ ਗਰਮੀ ਨਾਲ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਸਿਰਫ ਮਨੁੱਖ ਹੀ ਨਹੀਂਬਲਕਿ ਪਸ਼ੂਆਂ ਨੂੰ ਵੀ ਗਰਮੀ 'ਚ ਲੂਅ ਤੋਂ ਬਚਾਉਣਾ ਜ਼ਰੂਰੀ ਹੈਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਤਾਂ ਜੋ ਪਸ਼ੂਆਂ ਆਦਿ ਨੂੰ ਬਚਾਇਆ ਜਾ ਸਕੇ ।    

             ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੌਰ ਵੀ ਵੱਧ ਸਕਦਾ ਹੈਇਸ ਲਈ ਲੂਅ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾਚੱਕਰ ਖਾ ਕੇ ਡਿੱਗ ਪੈਣਾਚਿੜਚਿੜਾਪਣਤੁਰਨ ਸਮੇਂ ਲੜਖੜਾਉਣਾਦੌਰਾ ਪੈਣਾ ਆਦਿ ਹੋ ਸਕਦੇ ਹਨ।

 ਉਨ੍ਹਾਂ ਕਿਹਾ ਕਿ ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਹੈ। ਬੱਚਿਆਂ ਅਤੇ ਬਜੁਰਗਾਂਗਰਭਵਤੀ ਔਰਤਾਂਦਿਲ ਦੇ ਮਰੀਜ਼ ਅਤੇ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ ਅਤੇ ਦਿਹਾੜੀਦਾਰ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬੱਚਿਆਂਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਦੱਸਿਆਂ ਕਿ ਹੀਟ ਸਟੋਕ ਦੇ ਮਰੀਜਾਂ ਲਈ ਜ਼ਿਲੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਬੈਡ ਰਿਜਰਵ ਰੱਖੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੂਅ ਲੱਗਣ (ਹੀਟ ਸਟ੍ਰੋਕ)ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰਾਂ/ਹਸਪਤਾਲਾਂ ਵਿਖੇ ਸੰਪਰਕ ਕਰਨ ।

                   ਉਨ੍ਹਾਂ ਕਿਹਾ ਕਿ ਲੂਅ ਤੋਂ ਬੱਚਣ ਲਈ ਕੁਝ ਸਾਵਧਾਨੀਆਂ ਵਰਤਣੀਆਂ ਚਾਹੀਂਦੀਆਂ ਹਨ।  ਇੱਕ ਰਿਪੋਰਟ ਮੁਤਾਬਿਕ ਸਾਨੂੰ ਦੁਪਹਿਰ 12 ਵਜੇ ਤੋਂ 03 ਵਜੇ ਤੱਕ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਪਰਹੇਜ ਰੱਖਣਾ ਚਾਹੀਂਦਾ ਹੈ। ਜਦੋਂ ਤੱਕ ਬਹੁਤ ਜਰੂਰੀ ਕੰਮ ਨਾ ਹੋਵੇਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਦਾ ਖਾਸ ਧਿਆਨ ਰੱਖਣਾ ਚਾਹੀਂਦਾ ਹੈ।

                 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਦੋਰਾਨ ਜਿਆਦਾ ਤੋਂ ਜਿਆਦਾ ਪਾਣੀ ਪੀ ਕੇ ਸ਼ਰੀਰ ਨੂੰ ਹਾਈਡਰੇਟਡ ਰੱਖਣਾ ਚਾਹੀਂਦਾ ਹੈ। ਖਾਣ ਤੋਂ ਜਿਆਦਾ ਪੀਣ ਵਾਲੇ ਪਦਾਰਥ ਜਿਵੇ ਸਕੰਜਵੀਦਹੀਂਲੱਸੀ ਵੱਲ ਧਿਆਨ ਦੇਣਾ ਚਾਹੀਂਦਾ ਹੈ। ਉਨ੍ਹਾਂ ਹਦਾਇਤ ਦਿੱਤੀ ਕਿ ਗਰਮੀ ਦੇ ਮੌਸਮ ਦੌਰਾਨ ਖੁੱਲੇ ਅਤੇ ਅਰਾਮਦਾਇਕ ਸੂਤੀ ਕੱਪੜੇ ਪਹਿਣਨ ਨੂੰ ਤੱਵਜੋ ਦਿੱਤੀ ਜਾਵੇ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646