ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ


ਚੰਡੀਗੜ੍ਹ, 13 ਸਤੰਬਰ:

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ।

ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।

Tags:

Advertisement

Latest News

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 09 ਅਕਤ੍ਵਬਰ (000) - ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ...
ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ
ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ
ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ "
ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ
ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ