ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਚੰਡੀਗੜ੍ਹ, 11 ਜੂਨ:

ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰੀ ਇਮਾਨਦਾਰੀ ਨਾਲ ਚੋਣਾਂ ਕਰਵਾਉਣਾ ਸਾਡੇ ਰਾਸ਼ਟਰੀ ਸੰਕਲਪ ਦਾ ਪ੍ਰਮਾਣ ਹੈ। ਇੰਟਰਨੈਸ਼ਨਲ ਇੰਸਟੀਚਿਊਟ ਫਾਰ ਡੈਮੋਕਰੇਸੀ ਐਂਡ ਇਲੈਕਟੋਰਲ ਅਸਿਸਟੈਂਸ (ਇੰਟਰਨੈਸ਼ਨਲ ਆਈਡੀਈਏ) ਦੁਆਰਾ ਆਯੋਜਿਤ ਇਸ ਕਾਨਫਰੰਸ ਵਿੱਚ ਲਗਭਗ 50 ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ 100 ਤੋਂ ਵੱਧ ਭਾਗੀਦਾਰ ਹਿੱਸਾ ਲੈ ਰਹੇ ਹਨ।

ਗਿਆਨੇਸ਼ ਕੁਮਾਰ ਨੇ ਭਾਗੀਦਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਕੀਤੇ ਜਾਂਦੇ ਵੱਡੇ ਪੱਧਰ ਦੇ ਚੋਣ ਅਭਿਆਸ ਬਾਰੇ ਵੀ ਜਾਣਕਾਰੀ ਦਿੱਤੀ, ਖਾਸ ਕਰਕੇ ਸੰਸਦੀ ਚੋਣਾਂ ਦੌਰਾਨ, ਜੋ ਕਿ ਰਾਜਨੀਤਿਕ ਪਾਰਟੀਆਂ; ਉਮੀਦਵਾਰਾਂ; ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਅਤੇ ਮੀਡੀਆ ਦੀ ਨੇੜਲੀ ਨਿਗਰਾਨੀ ਹੇਠ ਸਿਰੇ ਚਾੜ੍ਹੀਆਂ ਜਾਂਦੀਆਂ ਹਨ।  ਸੀਈਸੀ ਨੇ ਭਾਰਤ ਵਿੱਚ ਚੋਣਾਂ ਦੌਰਾਨ ਅਲੱਗ ਅਲੱਗ ਪੱਧਰ ਦੇ ਤਾਲਮੇਲ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਸੰਚਾਲਨ ਸਮੇਂ ਪੋਲਿੰਗ ਸਟਾਫ਼, ਪੁਲਿਸ ਬਲ, ਨਿਰੀਖਕ ਅਤੇ ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਸਮੇਤ 20 ਮਿਲੀਅਨ ਤੋਂ ਵੱਧ ਕਰਮਚਾਰੀਆਂ ਦੇ ਨਾਲ, ਚੋਣ ਕਮਿਸ਼ਨ ਦੁਨੀਆ ਦਾ ਸਭ ਤੋਂ ਵੱਡਾ ਸੰਗਠਨ ਹੈ, ਜੋ ਕਈ ਰਾਸ਼ਟਰੀ ਸਰਕਾਰਾਂ ਅਤੇ ਪ੍ਰਮੁੱਖ ਗਲੋਬਲ ਕਾਰਪੋਰੇਸ਼ਨਾਂ ਤੋਂ ਵੀ ਵੱਡਾ ਹੈ। ਭਾਰਤ ਦਾ ਚੋਣ ਕਮਿਸ਼ਨ ਇਹ ਯਕੀਨੀ ਬਣਾਉਂਦਾ ਹੈ ਕਿ ਭਾਰਤ ਦੇ ਲਗਭਗ ਇੱਕ ਅਰਬ ਵੋਟਰ ਸੁਤੰਤਰ ਤੌਰ 'ਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹੋਣ।

ਇਸ ਤੋਂ ਇਲਾਵਾ, ਇਸ ਗਲੋਬਲ ਪਲੇਟਫਾਰਮ 'ਤੇ ਬੋਲਦੇ ਹੋਏ, ਗਿਆਨੇਸ਼ ਕੁਮਾਰ ਨੇ ਦਹਾਕਿਆਂ ਦੌਰਾਨ ਭਾਰਤੀ ਚੋਣਾਂ ਦੇ ਵਿਕਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ   1951-52 ਵਿੱਚ 173 ਮਿਲੀਅਨ ਵੋਟਰਾਂ ਤੋਂ 2024 ਵਿੱਚ 979 ਮਿਲੀਅਨ, ਅਤੇ ਸ਼ੁਰੂਆਤੀ ਸਾਲਾਂ ਵਿੱਚ ਸਿਰਫ਼ 0.2 ਮਿਲੀਅਨ ਪੋਲਿੰਗ ਸਟੇਸ਼ਨਾਂ ਤੋਂ ਅੱਜ 1.05 ਮਿਲੀਅਨ ਤੋਂ ਵੱਧ, ਭਾਰਤ ਦੀ ਚੋਣ ਯਾਤਰਾ ਨੇ ਸੰਸਥਾਗਤ ਦੂਰਦਰਸ਼ਤਾ ਅਤੇ ਬੇਮਿਸਾਲ ਪੈਮਾਨੇ ਦੋਵਾਂ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ 743 ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ, ਜਿਸ ਵਿੱਚ ਛੇ ਰਾਸ਼ਟਰੀ ਪਾਰਟੀਆਂ, 67 ਰਾਜ ਪਾਰਟੀਆਂ ਅਤੇ ਹੋਰ ਰਜਿਸਟਰਡ ਰਾਜਨੀਤਿਕ ਪਾਰਟੀਆਂ ਸ਼ਾਮਲ ਸਨ। ਕੁੱਲ 20,271 ਉਮੀਦਵਾਰਾਂ ਨੇ 6.2 ਮਿਲੀਅਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦੀ ਵਰਤੋਂ ਕਰਕੇ ਦੇਸ਼ ਭਰ ਵਿੱਚ ਹੋਈਆਂ ਚੋਣਾਂ ਲੜੀਆਂ, ਜੋ ਕਮਿਸ਼ਨ ਦੀ ਸਮਾਵੇਸ਼ੀ, ਕੁਸ਼ਲ ਅਤੇ ਸੁਰੱਖਿਅਤ ਚੋਣਾਂ ਕਰਵਾਉਣ ਦੀ ਸਮਰੱਥਾ ਦੀ ਪੁਸ਼ਟੀ ਕਰਦੀਆਂ ਹਨ।

 ਗਿਆਨੇਸ਼ ਕੁਮਾਰ ਨੇ 1960 ਤੋਂ ਲੈ ਕੇ ਅੱਜ ਤੱਕ ਚੋਣਾਂ ਤੋਂ ਪਹਿਲਾਂ ਅਤੇ ਸੋਧ ਦੌਰਾਨ ਹਰ ਸਾਲ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਭਾਰਤ ਦੀ ਵੋਟਰ ਸੂਚੀ ਦੀ ਕਾਨੂੰਨੀ ਵੰਡ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦਾਅਵਿਆਂ, ਇਤਰਾਜ਼ਾਂ ਅਤੇ ਅਪੀਲਾਂ ਦੀ ਵਿਵਸਥਾ ਦੁਨੀਆ ਦੇ ਸਭ ਤੋਂ ਸਖ਼ਤ ਅਤੇ ਪਾਰਦਰਸ਼ੀ ਅਭਿਆਸਾਂ ਵਿੱਚੋਂ ਇੱਕ ਹੈ, ਜੋ ਚੋਣ ਪ੍ਰਕਿਰਿਆ ਦੀ ਸ਼ੁੱਧਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਜ਼ਬੂਤ ਵਿਧੀ ਸਾਲ ਦਰ ਸਾਲ ਦੇਸ਼ ਭਰ ਵਿੱਚ ਚੋਣ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਚੋਣ ਪ੍ਰਕਿਰਿਆ ਪਹਿਲੀ ਵਾਰ ਆਉਣ ਵਾਲੇ ਵੋਟਰਾਂ, 85+ ਸਾਲ ਦੀ ਉਮਰ ਦੇ ਬਜ਼ੁਰਗ ਨਾਗਰਿਕਾਂ, ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ, ਤੀਜੇ ਲਿੰਗ ਦੇ ਵੋਟਰਾਂ ਅਤੇ ਸਭ ਤੋਂ ਵੱਧ ਪਹੁੰਚ ਤੋਂ ਬਾਹਰਲੇ ਖੇਤਰਾਂ ਦੇ ਵੋਟਰਾਂ ਨੂੰ ਬਰਾਬਰ ਦੇਖਭਾਲ ਅਤੇ ਵਚਨਬੱਧਤਾ ਨਾਲ ਸੇਵਾ ਪ੍ਰਦਾਨ ਕਰਦੀ ਹੈ। ਇੱਕ ਵੋਟਰ ਵਾਲੇ ਪੋਲਿੰਗ ਬੂਥਾਂ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਵਿੱਚ ਤਾਸ਼ੀਗਾਂਗ ਵਰਗੇ ਸਭ ਤੋਂ ਉੱਚਾਈ ਵਾਲੇ ਸਟੇਸ਼ਨਾਂ ਤੱਕ, ਕਿਸੇ ਵੀ ਵੋਟਰ ਨੂੰ ਪਿੱਛੇ ਨਾ ਛੱਡਣ ਦੀ ਭਾਰਤ ਦੀ ਵਚਨਬੱਧਤਾ ਨੂੰ ਇੱਕ ਲੌਜਿਸਟਿਕਲ ਚੁਣੌਤੀ ਦੀ ਬਜਾਏ ਇੱਕ ਸੰਵਿਧਾਨਕ ਸਿਧਾਂਤ ਵਜੋਂ ਦੁਹਰਾਇਆ ਗਿਆ ਹੈ।

Tags:

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ