ਬਸਤੀ ਨੱਥੂ ਵਾਲੀ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ 

ਬਸਤੀ ਨੱਥੂ ਵਾਲੀ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ 

ਬਸਤੀ ਨੱਥੂ ਵਾਲੀ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ 

 

ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਮਹਿਲਾਵਾਂ ਦਾ ਅਹਿਮ ਰੋਲ ਹੁੰਦਾ ਹੈ : ਡਾ. ਅਮਨਦੀਪ ਕੌਰ 

 

ਫ਼ਿਰੋਜ਼ਪੁਰ, 08 ਮਾਰਚ :2025 ( ਸੁਖਵਿੰਦਰ ਸਿੰਘ ) ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਮਹਿਲਾਵਾਂ ਦਾ ਅਹਿਮ ਰੋਲ ਹੁੰਦਾ ਹੈ। ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਦੀ ਧਰਮ ਪਤਨੀ ਡਾ. ਅਮਨਦੀਪ ਕੌਰ ਨੇ ਬਸਤੀ ਨੱਥੂ ਵਾਲੀ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਕੀਤਾ। 

ਇਸ ਮੌਕੇ ਡਾ. ਅਮਨਦੀਪ ਕੌਰ ਨੇ ਸਮੂਹ ਮਹਿਲਾਵਾਂ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਾਲਾਂਕਿ, ਦੁਨੀਆ ਭਰ ਵਿਚ ਅੱਜ ਹਰੇਕ ਖੇਤਰ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵੱਧ ਰਹੀ ਹੈ। ਪਰੰਤੂ ਫਿਰ ਵੀ ਦੇਸ਼ ਦੇ ਕਈ ਪ੍ਰਾਂਤਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਿੱਚ ਸੁਧਾਰ ਦੀ ਜ਼ਰੂਰਤ ਹੈ। ਸਮਾਜ ਵਿਚੋਂ ਰੂੜੀਵਾਦੀ ਸੋਚ ਨੂੰ ਬਦਲਣ ਲਈ ਵੀ ਹੰਭਲਾ ਮਾਰਨ ਦੀ ਲੋੜ ਹੈ ਤਾਂ ਹੀ ਸਹੀ ਮਾਅਨਿਆਂ ਵਿੱਚ ਔਰਤਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਦਰਜਾ ਮਿਲ ਸਕਦਾ ਹੈ।   

ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਔਰਤਾਂ ਸਿੱਖਿਆ ਦੇ ਨਾਲ-ਨਾਲ ਲਗਭਗ ਹਰ ਖੇਤਰ ਵਿਚ ਮੱਲਾ ਮਾਰ ਰਹੀਆਂ ਹਨ। ਉਨ੍ਹਾਂ ਨੇ ਆਪਣੀ ਸਖਤ ਮਿਹਨਤ ਅਤੇ ਆਤਮਵਿਸ਼ਵਾਸ ਦੇ ਜ਼ੋਰ 'ਤੇ ਹਰ ਖੇਤਰ ਵਿਚ ਮੁਹਾਰਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕੇਵਲ ਇਕ ਹੀ ਦਿਨ ਨਹੀਂ ਸਗੋਂ ਸਾਰੇ ਦਿਨ ਹੀ ਸਮਰਪਿਤ ਹਨ।

ਇਸ ਮੌਕੇ ਸਰਪੰਚ ਸ. ਗੁਰਮੇਜ ਸਿੰਘ ਬਸਤੀ ਨੱਥੂ ਵਾਲੀ, ਹਿਮਾਂਸ਼ੂ ਠੱਕਰ ਪੀ.ਏ., ਗੁਰਭੇਜ ਸਿੰਘ, ਸੁੱਖਵਿੰਦਰ ਸਿੰਘ ਸਰਪੰਚ ਬਸਤੀ ਖੇਮਕਰਨ, ਨਿਰਮਲਜੀਤ ਸਿੰਘ ਸਰਪੰਚ ਯੂਨੀਅਨ ਪ੍ਰਧਾਨ, ਰਣਜੀਤ ਸਿੰਘ ਸਰਪੰਚ ਬੱਗੇ ਕੇ ਪਿੱਪਲ, ਦਲਬੀਰ ਸੋਢੀ ਸਰਪੰਚ ਹਸਤੀ ਵਾਲਾ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

*****

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ