ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ


ਸੰਗਰੂਰ, 20 ਜੂਨ

ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸੰਗਰੂਰ ਡਾ.ਕਮਲਦੀਪ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਬਨਾਸਰ ਬਾਗ, ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਡੀ.ਆਰ.ਸੀ ਸੰਗਰੂਰ, ਹਸਪਤਾਲ ਭਲਾਈ ਸ਼ਾਖਾ ਰੈਡ ਕਰਾਸ ਸੰਗਰੂਰ ਦੇ ਮੈਂਬਰਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਡਾ.ਕਮਲਦੀਪ ਸ਼ਰਮਾ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ। ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ। ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਮਨ ਨੂੰ ਸ਼ਾਂਤੀ ਮਿਲਦੀ ਹੈ, ਜਿਸ ਸਦਕਾ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ।

ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ। ਉਹਨਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਕੁੱਝ ਸਮਾਂ ਕੱਢ ਕੇ ਹਰ ਰੋਜ਼ ਯੋਗ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ ਉੱਤੇ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ "ਸੀ ਐੱਮ ਦੀ ਯੋਗਸ਼ਾਲਾ" ਦੇ ਬੈਨਰ ਹੇਠ 21 ਜੂਨ ਦਿਨ ਸ਼ਨਿੱਚਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਕਾਲੀ ਮਾਤਾ ਮੰਦਿਰ, ਸੰਗਰੂਰ ਵਿਖੇ ਮਨਾਇਆ ਜਾਵੇਗਾ। ਜਦਕਿ ਹਰੇਕ ਬਲਾਕ ਵਿੱਚ ਵੀ ਇਹ ਸਮਾਗਮ ਕਰਵਾਇਆ ਜਾਵੇਗਾ। ਜ਼ਿਲ੍ਹਾ ਅਤੇ ਬਲਾਕ ਪੱਧਰ ਉਤੇ ਇਹ ਸਮਾਗਮ ਸਵੇਰੇ 7:00 ਵਜੇ ਤੋਂ ਲੈ ਕੇ 7:45 ਵਜੇ ਤੱਕ ਹੋਣਗੇ।

ਸੰਗਰੂਰ ਤੋਂ ਇਲਾਵਾ ਇਹ ਸਮਾਗਮ ਧੂਰੀ (ਰਾਮ ਬਾਗ), ਭਵਾਨੀਗੜ੍ਹ (ਸਟੇਡੀਅਮ), ਸੁਨਾਮ (ਐੱਸ ਯੂ ਐੱਸ ਕਾਲਜ), ਲਹਿਰਾਗਾਗਾ (ਸੌਰਵ ਕੰਪਲੈਕਸ), ਮੂਣਕ (ਅਗਰਵਾਲ ਧਰਮਸ਼ਾਲਾ), ਦਿੜ੍ਹਬਾ (ਗੀਤਾ ਭਵਨ), ਸ਼ੇਰਪੁਰ (ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ) ਅਤੇ ਖਨੌਰੀ (ਗਊਸ਼ਾਲਾ ਪਾਰਕ) ਵਿਖੇ ਵੀ ਹੋਣਗੇ, ਜਿੰਨਾ ਵਿੱਚ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646