ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ 16 ਜਨਵਰੀ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ।

ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ  ਕਿ ਇੰਸਟੀਟਿਊਟ  ਵਿੱਚ ਕਿਸੇ ਧਰਮ ਵਿਸ਼ੇਸ਼ ਦੇ  ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ  , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ  ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ ਦਿੱਤੀ ਗਈ ਸੀ? ਇਸਦਾ ਜਵਾਬ ਦੇਣਾ ਰਾਸ਼ਟਰੀ ਮੈਡੀਕਲ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

ਸਪੀਕਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਦਿਅਕ ਸੰਸਥਾ ਨੂੰ ਬੰਦ ਕਰਨ ਲਈ ਅੰਦੋਲਨ ਕਰਨਾ ਅਤੇ ਮਾਨਤਾ ਰੱਦ ਕਰਨ ’ਤੇ ਜਸ਼ਨ ਮਨਾਉਣਾ ਸਮਾਜਿਕ ਪਤਨ ਦੀ ਨਿਸ਼ਾਨੀ ਹੈ। ਸਿੱਖਿਆ ਦਾ ਉਦੇਸ਼ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਨਾ ਹੈ ਨਾ ਕਿ ਨਫ਼ਰਤ ਦੇ ਪਾੜੇ ਨੂੰ ਹੋਰ ਡੂੰਘਾ ਕਰਨਾ । ਮੈਡੀਕਲ ਕਾਲਜ ਵਰਗੀ ਪੇਸ਼ੇਵਰ ਸੰਸਥਾ ਨੂੰ ਸੁਧਾਰ ਦਾ ਮੌਕਾ ਦਿੱਤੇ ਬਿਨਾਂ ਬੰਦ ਕਰਨਾ ਬਹੁਤ ਹੀ ਮੰਦਭਾਗਾ ਅਤੇ ਗ਼ੈਰ-ਸੰਵਿਧਾਨਕ ਹੈ।

ਸਪੀਕਰ ਨੇ ਮੰਗ ਕੀਤੀ ਕਿ ਇਸ ਫੈਸਲੇ ਦੀ ਤੁਰੰਤ ਸਮੀਖਿਆ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਰਹਿਣ ਅਤੇ ਸਿੱਖਿਆ ਨੂੰ ਧਾਰਮਿਕ ਜਾਂ ਰਾਜਨੀਤਿਕ ਏਜੰਡਿਆਂ ਤੋਂ ਦੂਰ ਰੱਖਿਆ ਜਾਵੇ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ