ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ।

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ 'ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

 

Advertisement

Latest News

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ
ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ
ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼