ਧੂਰੀ ਹਲਕੇ 'ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਧੂਰੀ ਹਲਕੇ 'ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਧੂਰੀ/ਸੰਗਰੂਰ, 6 ਦਸੰਬਰ:

ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਬਮਾਲ, ਸੁਰਜੀਤ ਸਿੰਘ ਰਾਜੋਮਾਜਰਾ, ਜਗਦੀਪ ਸਿੰਘ, ਪੁਸ਼ਪਿੰਦਰ ਸ਼ਰਮਾ, ਅਮਨਦੀਪ ਸਿੰਘ ਤੇ ਸੁਖਪਾਲ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਘਨੌਰੀ ਕਲਾਂ ਤੋਂ ਜਸਮੀਤ ਕੌਰ ਅਤੇ ਬਲਾਕ ਸੰਮਤੀ ਚੋਣਾਂ ਲਈ ਅਮਨਦੀਪ ਕੌਰ, ਹਰਜਿੰਦਰ ਕੌਰ, ਖ਼ੁਰਸ਼ੀਦ ਤੇ ਬਲਵਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ ਪੌਣੇ ਚਾਰ ਸਾਲ ਵਿੱਚ ਹੋਏ ਸੂਬੇ ਦੇ ਚਹੁੰ ਪੱਖੀ ਵਿਕਾਸ ਨੂੰ ਦੇਖ ਕੇ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਉਹਨਾਂ ਕਿਹਾ ਕਿ ਜਿੰਨੀ ਤੇਜ਼ੀ ਨਾਲ ਪਿਛਲੇ ਸਮੇਂ ਵਿੱਚ ਵਿਕਾਸ ਹੋਇਆ ਹੈ ਇਸ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਟੀਮ ਨਾਲ ਜੁੜਨ ਨਾਲ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ।

ਉਹਨਾਂ ਪਿੰਡ ਜਹਾਂਗੀਰ, ਕਹੇਰੂ, ਬਮਾਲ, ਦੁਗਨੀ, ਬੱਬਨਪੁਰ, ਬਰੜਵਾਲ ਤੇ ਮੱਲੂਮਾਜਰਾ ਵਿਖੇ ਪਿੰਡ ਵਾਸੀਆਂ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਹਰਾ ਪੈੱਨ ਲੋਕ ਭਲਾਈ ਦੇ ਕੰਮਾਂ ਲਈ ਚਲਾਉਣ ਸ਼ੁਰੂ ਕਰ ਦਿੱਤਾ ਸੀ, ਜਿਸ ਸਦਕਾ ਸੂਬੇ ਨੇ ਤੇਜ਼ੀ ਨਾਲ ਤਰੱਕੀ ਕੀਤੀ ਹੈ।

ਦਲਵੀਰ ਸਿੰਘ ਢਿੱਲੋਂ ਨੇ ਦੂਸਰੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਜਿਹੜੇ ਕੰਮ ਅਖੀਰਲੇ ਸਾਲ ਕਰਦੀਆਂ ਸਨ, ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਵਿੱਚ ਕਰਕੇ ਦਿਖਾਏ ਹਨ। ਉਹਨਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਾਨ ਸਰਕਾਰ ਦੀ ਪਹਿਲੀ ਤਰਜ਼ੀਹ ਰਹੀ ਹੈ, ਜਿਸ ਲਈ ਆਮ ਆਦਮੀ ਕਲੀਨਿਕ ਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਜਿਸ ਸਦਕਾ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਏ ਹਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ