ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਅਗਸਤ:

ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈਬੱਚਿਆਂ ਦੇ ਪਰੇਅਰ ਲਈਫੰਗਸ਼ਨ ਕਰਨ ਲਈਮਾਪੇ ਅਧਿਆਪਕ ਮੀਟਿੰਗਾਂ ਲਈਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ।   

ਇਸ ਮੌਕੇ ਜਸਦੀਪ ਸਿੰਘ ਸਰਪੰਚਗੁਰਮੀਤ ਸਿੰਘ ਮਾਣਾਕੁਲਵੀਰ ਸਿੰਘ ਮੈਂਬਰਗੁਰਤੇਜ ਸਿੰਘਰਮਨਦੀਪ ਕੌਰ,ਜਗਦੇਵ ਸਿੰਘਸਰਦਾਰ ਦਿਲਬਾਗ ਸਿੰਘ ਸਾਇੰਸ ਮਾਸਟਰ ਬੱਲਮਗੜ ਹਾਜ਼ਰ ਸਨ । 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ