ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਰੱਖੜਾ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਬੂਟੇ ਲਗਾਏ ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਰੱਖੜਾ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਬੂਟੇ ਲਗਾਏ ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ

ਪਟਿਆਲਾ, 28 ਜੁਲਾਈ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਸਰਕਾਰੀ ਹਾਈ ਸਕੂਲ ਪਿੰਡ ਰੱਖੜਾ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਨਾਲ ਪਿੰਡ ਦੇ ਪਾਰਕ ਵਿੱਚ ਬੂਟੇ ਲਗਾ ਕੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ। ਇਸ ਮੌਕੇ ਤਰਲੋਚਨ ਸਿੰਘ ਸਰਪੰਚ ਰੱਖੜਾ, ਸੁਖਦੇਵ ਸਿੰਘ ਸਰਪੰਚ ਨਵਾਂ ਰੱਖੜਾ ਵੀ ਮੌਜੂਦ‌ ਸਨ।
    ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਇਸ ਦਿਵਸ ਮੌਕੇ ਕੁਦਰਤੀ ਸਾਧਨਾਂ ਦੀ ਸਾਂਭ-ਸੰਭਾਲ ਕਰਨ ਅਤੇ ਕੁਦਰਤੀ ਸ੍ਰੋਤਾਂ ਦੀ ਕਦਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਸੀਂ ਜਿਨੀਂ ਵੀ ਵਾਤਾਵਰਨ ਦੀ ਸੰਭਾਲ ਕਰ ਸਕੀਏ ਉਨੀਂ ਹੀ ਥੋੜੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ ‘ਤੇ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪੰਚਾਇਤ ਮੈਂਬਰ ਮਦਨ ਸਿੰਘ, ਨਾਜ਼ਰ ਸਿੰਘ, ਕ੍ਰਿਸ਼ਨ ਤੇ ਅਮਰੀਕ ਸਿੰਘ, ਵਣ ਰੇਂਜ ਅਫ਼ਸਰ ਪਟਿਆਲਾ ਸਵਰਨ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ, ਬੀਟ ਇੰਚਾਰਜ ਅਮਰਿੰਦਰ ਸਿੰਘ, ਸਰਕਾਰੀ ਹਾਈ ਸਕੂਲ ਦੇ ਹੈਡ ਮਿਸਟ੍ਰੈਸ ਸੁਖਪ੍ਰੀਤ ਕੌਰ, ਮਾਸਟਰ ਪਰਮਵੀਰ ਸਿੰਘ, ਰਮਨਦੀਪ ਕੌਰ ਮੇਟ, ਭਿੰਦਰ ਰੌਣੀ ਤੇ ਹੋਰ ਕੁਦਰਤ ਪ੍ਰੇਮੀ ਅਤੇ ਪਿੰਡ ਵਾਸੀ ਮੌਜੂਦ ਸਨ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ