ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੀਆਂ 17 ਪੰਚਾਇਤਾਂ ਨੂੰ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੀਆਂ 17 ਪੰਚਾਇਤਾਂ ਨੂੰ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ

ਗੁਰਦਾਸਪੁਰ, 05 ਜੁਲਾਈ (           ) - ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਕਾਦੀਆਂ ਦੀਆਂ 17 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ।

ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੇ ਮਨਜ਼ੂਰੀ ਪੱਤਰ ਤਕਸੀਮ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਗਰਾਂਟ ਨਾਲ ਹਲਕੇ ਦੇ ਏਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹਲਕਾ ਕਾਦੀਆਂ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਜਾਵੇਗੀ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਧੀਨ ਪੈਂਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਰਹਿੰਦੀਆਂ ਸੜਕਾਂ ਦੀ ਮੁਰੰਮਤ ਵੀ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ।

ਜਗਰੂਪ ਸਿੰਘ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਾਰੀਵਾਲ ਸ਼ਹਿਰ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਧਾਰੀਵਾਲ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਟੈਂਡਰਿੰਗ ਪ੍ਰੀਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਜਲਦ ਹੀ ਇਸ ਪ੍ਰੋਜੈਕਟ ਉੱਪਰ ਵੀ ਕੰਮ ਸ਼ੁਰੂ ਹੋ ਜਾਵੇਗਾ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ