60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ ਕੀਤਾ ਪੱਕਾ : ਚੇਅਰਮੈਨ ਜਤਿੰਦਰ ਭੱਲਾ

60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ ਕੀਤਾ ਪੱਕਾ : ਚੇਅਰਮੈਨ ਜਤਿੰਦਰ ਭੱਲਾ

ਬਠਿੰਡਾ11 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ ਹੈ। ਇਹ ਜਾਣਕਾਰੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ 60 ਲੱਖ ਰੁਪਏ ਦੀ ਲਾਗਤ ਨਾਲ ਮੋਘਾ ਬੁ‌ਰਜੀ ਨੰਬਰ 5080-ਆਰ ਤਿਉਣਾ ਰਜਵਾਹਾ ਵਿਖੇ ਪੱਕੇ ਖਾਲ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।

ਇਸ ਮੌਕੇ ਚੇਅਰਮੈਨ ਸ. ਜਤਿੰਦਰ ਭੁੱਲਾਂ ਨੇ ਕਿਹਾ ਕਿ 2800 ਮੀਟਰ ਇਸ ਪੱਕੇ ਖਾਲ ਨਾਲ 700 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸਾਲ 2024 ਵਿੱਚ 68 ਮੋਘਿਆਂ, ਪਾਈਪ ਲਾਈਨਾਂ ਤੇ ਪੱਕੇ ਖਾਲਿਆਂ ਦੇ ਕੰਮ ਨੂੰ ਕਰੀਬ 31 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 50 ਮੋਘਿਆਂ ਅਤੇ ਖਾਲਿਆਂ ਦਾ ਕੰਮ ਆਉਣ ਵਾਲੇ ਸਾਲ ’ਚ ਮੁਕੰਮਲ ਕਰ ਲਿਆ ਜਾਵੇਗਾ।

ਇਸ ਦੌਰਾਨ ਸ. ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਨਹਿਰੀ ਪਾਣੀ 21 ਫੀਸਦੀ ਤੋਂ ਵੱਧ ਕੇ 81 ਫੀਸਦੀ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਾਲ ਅਤੇ ਪਾਈਪ ਲਾਇਨਾਂ ਦੇ ਫੰਡਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਭੂਮੀ ਰੱਖਿਆ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਸਿੱਧੂਪਿੰਡ ਤਿਉਣਾ ਦੇ ਸਰਪੰਚ ਸ. ਮਨਜੀਤ ਸਿੰਘ, ਕੋਆਪਰੇਟਿਵ ਬੈਂਕ ਦੇ ਪ੍ਰਧਾਨ ਸੁਰਜੀਤ ਸਿੰਘ, ਲਵਪ੍ਰੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ